ਪਟਿਆਲਾ : ਕਾਂਗਰਸ ਪਾਰਟੀ ਤੋਂ ਨਾਰਾਜ਼ ਚਲ ਰਹੇ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਮੁੜ ਪਾਰਟੀ ਉਮੀਦਵਾਰ ਪਰਨੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਆ ਗਏ ਹਨ।
ਪਰਨੀਤ ਕੌਰ ਦੀ ਹਮਾਇਤ 'ਚ ਆਏ ਪਾਰਟੀ ਤੋਂ ਨਰਾਜ਼ ਚੱਲ ਰਹੇ ਕਾਕਾ ਰਣਦੀਪ
ਲੋਕਸਭਾ ਚੋਣਾਂ ਵਿੱਚ ਉਮੀਦਵਾਰੀ ਨੂੰ ਲੈ ਕੇ ਸਿਆਸੀ ਪਾਰਟੀਆਂ ਵਿੱਚ ਲੀਡਰਾਂ ਦੀ ਨਰਾਜ਼ਗੀ ਸਾਹਮਣੇ ਆਈ ਸੀ, ਪਰ ਹੁਣ ਸੂਬੇ ਵਿੱਚ ਚੋਣਾਂ ਦੇ ਨੇੜੇ ਆਉਂਦੇ ਹੀ ਕੁਝ ਲੀਡਰ ਮੁੜ ਪਾਰਟੀ ਨਾਲ ਚੋਣ ਮੈਦਾਨ ਵਿੱਚ ਵਾਪਸੀ ਕਰ ਰਹੇ ਹਨ। ਇਸ ਕੜੀ ਵਿੱਚ ਕਾਂਗਰਸ ਪਾਰਟੀ ਤੋਂ ਨਾਰਾਜ਼ ਚਲ ਰਹੇ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਮੁੜ ਪਾਰਟੀ ਉਮੀਦਵਾਰ ਪਰਨੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਅੱਗੇ ਆਏ ਹਨ ਤਾਂ ਜੋ ਪਾਰਟੀ ਦੀ ਜਿੱਤ ਹੋ ਸਕੇ।
ਦੱਸਣਯੋਗ ਹੈ ਕਿ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਲੋਕਸਭਾ ਚੋਣਾਂ ਦੀ ਟਿੱਕਟ ਲਈ ਪਟਿਆਲਾ ਤੋਂ ਆਪਣੀ ਦਾਵੇਦਾਰੀ ਪੇਸ਼ ਕਰ ਰਹੇ ਸਨ, ਪਰ ਕਾਂਗਰਸ ਹਾਈ ਕਮਿਸ਼ਨ ਵੱਲੋਂ ਟਿੱਕਟ ਪਰਨੀਤ ਕੌਰ ਨੂੰ ਦੇ ਦਿੱਤਾ ਗਿਆ ਸੀ। ਇਸ ਕਾਰਨ ਕਾਕਾ ਰਣਦੀਪ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ।
ਨਰਾਜ਼ ਵਿਧਾਇਕ ਵੀ ਹੁਣ ਚੋਣ ਮੈਦਾਨ ਸੂਬੇ ਵਿੱਚ 13 ਸੀਟਾਂ ਉੱਤੇ ਜਿੱਤ ਹਾਸਲ ਕਰਨ ਲਈ ਪਰਨੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਅਤੇ ਉਨ੍ਹਾਂ ਦੀ ਹਮਾਇਤ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਜੋ ਲੋਕ ਬੀਤੇ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ ਉਹ ਪਾਰਟੀ ਵਿੱਚ ਮੁੜ ਸਹਿਯੋਗ ਕਰਨ। ਉਨ੍ਹਾਂ ਇਸ ਪ੍ਰੈਸ ਕਾਨਫਰੰਸ ਰਾਹੀਂ ਪਰਨੀਤ ਕੌਰ ਅਤੇ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਅਤੇ ਟਕਸਾਲੀ ਕਾਗਰਸੀਆਂ ਨੂੰ ਮਨਾਉਣ ਦਾ ਦਾਅਵਾ ਕੀਤਾ ਹੈ।