ਨਾਭਾ: ਪੰਜਾਬ ਦੀਆਂ ਜੇਲ੍ਹਾਂ 'ਚ ਸਖ਼ਤੀ ਨੂੰ ਲੈ ਕੇ ਜੇਲ੍ਹ ਪ੍ਰਸ਼ਾਸਨ ਵੱਲੋਂ ਲੱਖਾਂ ਦਾਅਵੇ ਕੀਤੇ ਜਾਂਦੇ ਹਨ ਤੇ ਕਿਹਾ ਜਾਂਦਾ ਹੈ ਕਿ ਜੇਲ੍ਹ ਵਿੱਚ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ। ਲੇਕਿਨ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਾ ਅਤੇ ਮੋਬਾਇਲ ਮਿਲਣਾ ਆਮ ਜਿਹੀ ਗੱਲ ਬਣ ਗਈ ਹੈ। ਅਜਿਹਾ ਹੀ ਮਾਮਲਾ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਸਾਹਮਣੇ ਆਇਆ ਹੈ।
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚੋਂ ਹਵਾਲਾਤੀਆਂ ਕੋਲੋ ਮੋਬਾਇਲ ਤੇ ਨਸ਼ੀਲੀਆਂ ਗੋਲੀਆਂ ਬਰਾਮਦ
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਦੋ ਨਾਈਜੀਰੀਅਨ ਹਵਾਲਾਤੀਆਂ ਕੋਲੋ 2 ਮੋਬਾਇਲ ਤੇ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਤਸਵੀਰ
ਨਾਭਾ ਜੇਲ੍ਹ ਵਿੱਚ ਨਜ਼ਰਬੰਦ ਦੋ ਨਾਈਜੀਰੀਅਨ ਹਵਾਲਾਤੀਆਂ ਕੋਲੋ 2 ਮੋਬਾਇਲ ਮਿਲਣ ਨਾਲ ਜੇਲ੍ਹ ਪ੍ਰਸ਼ਾਸਨ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ। ਇਸ ਤੋਂ ਇਲਾਵਾ ਇੱਕ ਹੋਰ ਹਵਾਲਾਤੀ ਕੋਲੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਸਦਰ ਪੁਲਿਸ ਦੇ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਨਾਭਾ ਸਦਰ ਪੁਲਿਸ ਨੇ 3 ਦੋਸ਼ੀਆਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ਤੇ ਦੋਵੇਂ ਮਾਮਲਿਆਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।