ਪਟਿਆਲਾ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਹੋਰ ਗੈਂਗਸਟਰਾਂ ਸਾਥੀਆਂ ਨੂੰ ਰਾਜਪੁਰਾ ਵਿਖੇ ਰੱਖਿਆ ਗਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਕਰਨ ਦੇ ਲਈ ਪੰਜਾਬ ਦੇ ਡੀਜੀਪੀ ਅਤੇ ਨਾਲ ਹੀ ਮੁੰਬਈ ਪੁਲਿਸ ਵੀ ਪਹੁੰਚੀ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਸਲਮਾਨ ਖਾਨ ਦੀ ਹੱਤਿਆ ਦੀ ਸਾਜਿਸ਼ ਸਬੰਧੀ ਖੁਲਾਸਾ ਕਰਨ ਤੋਂ ਬਾਅਦ ਮੁੰਬਈ ਪੁਲਿਸ ਦੀ ਟੀਮ ਜਾਂਚ ਦੇ ਲਈ ਪੰਜਾਬ ਪਹੁੰਚੀ ਸੀ।
ਹਾਲ ਹੀ 'ਚ ਗ੍ਰਿਫਤਾਰ ਕੀਤੇ ਗਏ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਕਪਿਲ ਪੰਡਿਤ ਤੋਂ ਸਲਮਾਨ ਖਾਨ ਦੀ ਰੇਕੀ ਨੂੰ ਲੈ ਕੇ ਕੀਤੇ ਗਏ ਖੁਲਾਸਿਆਂ ਦੇ ਸਬੰਧ 'ਚ ਪੁੱਛਗਿੱਛ ਕੀਤੀ ਜਾਵੇਗੀ। ਇਹ ਦੋਵੇਂ ਗੈਂਗਸਟਰ ਇਸ ਸਮੇਂ ਪਟਿਆਲਾ ਦੇ ਰਾਜਪੁਰਾ ਸਥਿਤ ਸੀਆਈਏ ਸਟਾਫ਼ ਦੇ ਦਫ਼ਤਰ ਵਿੱਚ ਪੰਜਾਬ ਪੁਲੀਸ ਦੇ ਰਿਮਾਂਡ ’ਤੇ ਹਨ।