ਪਟਿਆਲਾ :14 ਫਰਵਰੀ ਨੂੰ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ। ਇਸ ਨੂੰ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਜਿਥੇ ਵੱਖ-ਵੱਖ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰਨ ਮਗਰੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ, ਉਥੇ ਹੀ ਨਾਭਾ ਦੇ ਵਾਰਡ ਨੰਬਰ 10 ਤੋਂ ਕਾਂਗਰਸੀ ਉਮੀਦਵਾਰ ਰਜਨੀਸ਼ ਕੁਮਾਰ ਸ਼ੈਂਟੀ ਨਿਰਵਿਰੋਧ ਜੇਤੂ ਰਹੇ ਹਨ। ਕਿਉਂਕਿ ਉਨ੍ਹਾਂ ਦੇ ਮੁਕਾਬਲੇ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਨਹੀਂ ਭਰੇ।
ਇਸ ਮੌਕੇ ਸਥਾਨਕ ਵਾਸੀਆਂ ਨੇ ਕਿਹਾ ਕਿ ਤੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਤੇ ਜਸ਼ਨ ਦਾ ਮਾਹੌਲ ਵੇਖਣ ਨੂੰ ਮਿਲਿਆ। ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਥਾਨਕ ਲੋਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪੰਜਾਬ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਲਾਹਕਾਰ ਚਰਨਜੀਤ ਬਾਤਿਸ਼ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦੀ ਬਹੁਤ ਵੱਡੀ ਜਿੱਤ ਹੋਈ ਹੈ। ਨਾਭਾ ਦੇ 23 ਵਾਰਡਾਂ ਦੀ ਸਾਰੀਆਂ ਹੀ ਸੀਟਾਂ 'ਤੇ ਕਾਂਗਰਸ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ। ਉਨ੍ਹਾਂ ਵਿਰੋਧੀ ਪਾਰਟੀਆਂ ਵੱਲੋਂ ਕਾਂਗਰਸ ਉੱਤੇ ਝੂਠੇ ਦੋਸ਼ ਲਾਏ ਜਾਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 10 ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਵੀ ਰਜਨੀਸ਼ ਕੁਮਾਰ ਸ਼ੈਂਟੀ ਦੇ ਹੱਕ 'ਚ ਹਨ ਸਾਨੂੰ ਬਹੁਤ ਖੁਸ਼ੀ ਹੈl