ਪੰਜਾਬ

punjab

ETV Bharat / city

ਨਾਭਾ : ਪਿੰਡ ਧਾਰੋਂਕੀ ਦੇ ਲੋਕਾਂ ਨੇ ਕੋਰੋਨਾ ਟੈਸਟ ਕਰਨ ਪੁੱਜੀ ਸਿਹਤ ਵਿਭਾਗ ਦੀ ਟੀਮ ਦਾ ਕੀਤਾ ਵਿਰੋਧ - ਸਿਹਤ ਵਿਭਾਗ

ਆਏ ਦਿਨ ਕੋਰੋਨਾ ਟੈਸਟ ਕਰਨ ਜਾਣ ਵਾਲੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹਾ ਹੀ ਮਾਮਲਾ ਨਾਭਾ ਦੇ ਪਿੰਡ ਧਾਰੋਂਕੀ 'ਚ ਸਾਹਮਣੇ ਆਇਆ ਹੈ। ਇਥੇ ਪਿੰਡ ਵਾਸੀਆਂ ਨੇ ਕੋਰੋਨਾ ਟੈਸਟ ਲਈ ਪੁੱਜੀ ਸਿਹਤ ਵਿਭਾਗ ਦੇ ਖਿਲਾਫ ਵਿਰੋਧ ਕੀਤਾ ਤੇ ਉਨ੍ਹਾਂ ਨੂੰ ਪਿੰਡ 'ਚ ਦਾਖਲ ਨਹੀਂ ਹੋਣ ਦਿੱਤਾ। ਪਿੰਡ ਵਾਸੀਆਂ ਨੇ ਇੱਕਠੇ ਹੋ ਕੇ ਇਹ ਮਤਾ ਪਾਸ ਕੀਤਾ ਹੈ ਕਿ ਕੋਈ ਵੀ ਸਿਹਤ ਮੁਲਾਜ਼ਮ ਤੇ ਸਿਹਤ ਵਿਭਾਗ ਦੀ ਟੀਮ ਦੇ ਕਿਸੇ ਵੀ ਮੈਂਬਰ ਨੂੰ ਪਿੰਡ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਜੇਕਰ ਕੋਈ ਵਿਅਕਤੀ ਕੋਰੋਨਾ ਪੌਜ਼ੀਟਿਵ ਪਾਇਆ ਜਾਂਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪਿੰਡ ਦੀ ਪੰਚਾਇਤ ਦੀ ਹੋਵੇਗੀ।

ਸਿਹਤ ਵਿਭਾਗ ਦੀ ਟੀਮ ਦਾ ਕੀਤਾ ਵਿਰੋਧ
ਸਿਹਤ ਵਿਭਾਗ ਦੀ ਟੀਮ ਦਾ ਕੀਤਾ ਵਿਰੋਧ

By

Published : Aug 31, 2020, 11:52 AM IST

ਪਟਿਆਲਾ : ਕੋਰੋਨਾ ਦਾ ਵਧਦੇ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਘਰ-ਘਰ ਜਾ ਕੇ ਲੋਕਾਂ ਦੇ ਟੈਸਟ ਕਰ ਰਹੀ ਹੈ। ਨਾਭਾ ਦੇ ਪਿੰਡ ਧਾਰੋਂਕੀ ਵਿਖੇ ਤਣਾਅਪੂਰਨ ਮਾਹੌਲ ਵੇਖਣ ਨੂੰ ਮਿਲਿਆ। ਇਹ ਤਣਾਅਪੂਰਨ ਮਾਹੌਲ ਉਦੋਂ ਬਣ ਗਿਆ ਜਦੋਂ ਸਿਹਤ ਵਿਭਾਗ ਦੀ ਟੀਮ ਕੋਰੋਨਾ ਟੈਸਟ ਕਰਨ ਲਈ ਪਿੰਡ 'ਚ ਪੁੱਜੀ। ਪਿੰਡ ਵਾਸੀਆਂ ਨੇ ਇੱਕਠੇ ਹੋ ਸਿਹਤ ਵਿਭਾਗ ਦੀ ਟੀਮ ਨੂੰ ਪਿੰਡ 'ਚ ਦਾਖਲ ਹੋਣ ਤੋਂ ਰੋਕਿਆ ਤੇ ਉਨ੍ਹਾਂ ਖਿਲਾਫ ਵਿਰੋਧ ਕੀਤਾ।

ਇਸ ਬਾਰੇ ਜਦੋਂ ਪਿੰਡ ਵਾਸੀਆਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਪਿੰਡ 'ਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਾਖਲ ਨਹੀਂ ਹੋਣ ਦੇਣਗੇ, ਕਿਉਂਕਿ ਪਿੰਡ 'ਚ ਕਿਸੇ ਵੀ ਵਿਅਕਤੀ 'ਚ ਕੋਰੋਨਾ ਦੇ ਲੱਛਣ ਨਹੀਂ ਪਾਏ ਗਏ ਹਨ। ਪਿੰਡ ਵਾਸੀ ਕਰਨੈਲ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਇੱਕਠੇ ਹੋ ਕੇ ਇਹ ਮਤਾ ਪਾਸ ਕੀਤਾ ਹੈ ਕਿ ਕੋਈ ਵੀ ਸਿਹਤ ਮੁਲਾਜ਼ਮ ਤੇ ਸਿਹਤ ਵਿਭਾਗ ਦੀ ਟੀਮ ਦੇ ਕਿਸੇ ਵੀ ਮੈਂਬਰ ਨੂੰ ਪਿੰਡ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਕਰਨੈਲ ਸਿੰਘ ਨੇ ਕਿਹਾ ਕਿ ਜੇਕਰ ਪਿੰਡ 'ਚ ਕਿਸੇ ਵੀ ਵਿਅਕਤੀ 'ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣਗੇ ਤਾਂ ਅਸੀਂ ਖ਼ੁਦ ਉਸਦਾ ਟੈਸਟ ਕਰਵਾਉਣ ਲਈ ਜਾਵਾਂਗੇ। ਉਨ੍ਹਾਂ ਆਖਿਆ ਕਿ ਸਰਕਾਰੀ ਹਸਪਤਾਲਾਂ 'ਚ ਚੰਗੀ ਤਰ੍ਹਾਂ ਮਰੀਜ਼ਾਂ ਦੀ ਦੇਖਭਾਲ ਨਹੀਂ ਹੁੰਦੀ। ਮਰੀਜ਼ਾਂ ਨੂੰ ਚੰਗਾ ਖਾਣਾ ਤੇ ਪੀਣ ਲਈ ਸਾਫ਼ ਪਾਣੀ ਵੀ ਉਪਲਬਧ ਨਹੀਂ ਕਰਵਾਇਆ ਜਾਂਦਾ। ਇਸ ਕਾਰਨ ਉਹ ਕਿਸੇ ਵੀ ਪਿੰਡ ਵਾਸੀ ਨੂੰ ਹਸਪਤਾਲ ਨਹੀਂ ਭੇਜਣਗੇ। ਜੇਕਰ ਕੋਈ ਕੋਰੋਨਾ ਪੌਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਪਿੰਡ ਵਿੱਚ ਹੀ ਘਰ ਦੇ ਅੰਦਰ ਇਕਾਂਤਵਾਸ 'ਚ ਰੱਖਿਆ ਜਾਵੇਗਾ।

ਸਿਹਤ ਵਿਭਾਗ ਦੀ ਟੀਮ ਦਾ ਕੀਤਾ ਵਿਰੋਧ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਮਲਕੀਤ ਦਾਸ ਅਤੇ ਹੋਰਨਾਂ ਪਿੰਡ ਵਾਸੀਆਂ ਨੇ ਸਿਹਤ ਵਿਭਾਗ 'ਤੇ ਅਵਿਸ਼ਵਾਸ ਪ੍ਰਗਟਾਉਂਦੇ ਹੋਏ ਕਿਹਾ ਕਿ ਹਸਪਤਾਲਾਂ 'ਚ ਮਰੀਜ਼ਾਂ ਦਾ ਸਹੀ ਇਲਾਜ ਨਹੀਂ ਕੀਤਾ ਜਾ ਰਿਹਾ ਹੈ। ਮਰੀਜ਼ਾਂ ਦੀ ਸਹੀ ਢੰਗ ਨਾਲ ਦੇਖ-ਰੇਖ ਨਹੀਂ ਕੀਤੀ ਜਾਂਦੀ। ਇਸ ਲਈ ਪਿੰਡ ਵਾਸੀਆਂ ਵੱਲੋਂ ਅਜਿਹਾ ਮਤਾ ਪਾਸ ਕੀਤਾ ਹੈ। ਮਲਕੀਤ ਨੇ ਕਿਹਾ ਅਜਿਹੀਆਂ ਖਬਰਾਂ ਵਾਇਰਲ ਹੋ ਰਹੀਆਂ ਹਨ ਕਿ ਉਹ ਟੈਸਟ ਕਰਕੇ ਕਿਸੇ ਵੀ ਵਿਅਕਤੀ ਨੂੰ ਕੋਰੋਨਾ ਪੌਜ਼ੀਟਿਵ ਦੱਸ ਕੇ ਲੈ ਜਾਂਦੇ ਹਨ। ਜਦੋਂ ਕਿ ਉਸ ਵਿਅਕਤੀ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਨਹੀਂ ਹੁੰਦੇ। ਇਸ ਤੋਂ ਇਲਾਵਾ ਕੋਰੋਨਾ ਦੀ ਆੜ 'ਚ ਸਰੀਰਕ ਅੰਗਾਂ ਦੀ ਤਸਕਰੀ ਦੀਆਂ ਖਬਰਾਂ ਵੀ ਆ ਰਹੀਆਂ ਹਨ। ਇਸ ਤੋਂ ਇਲਾਵਾ ਕੋਰੋਨਾ ਦੀ ਕੋਈ ਦਵਾਈ ਨਹੀਂ ਬਣੀ ਹੈ ਤੇ ਹਸਪਤਾਲਾਂ 'ਚ ਵੀ ਮਰੀਜ਼ ਦਾ ਮਹਿਜ ਖਿਆਲ ਰੱਖਿਆ ਜਾਂਦਾ ਹੈ ਜੋ ਕਿ ਘਰ ਰਹਿ ਕੇ ਵੀ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਰੋਨਾ ਕਾਰਨ ਪਿੰਡ 'ਚ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀ ਇਸ ਲਈ ਖ਼ੁਦ ਜ਼ਿੰਮੇਵਾਰ ਹੋਣਗੇ। ਪਿੰਡ ਵਾਸੀਆਂ ਵੱਲੋਂ ਕੋਰੋਨਾ ਸਬੰਧੀ ਹਰ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ।

ABOUT THE AUTHOR

...view details