ਪਟਿਆਲਾ: ਪੰਜਾਬੀ ਦੇ ਉੱਘੇ ਸਾਹਿਤਕਾਰ ਦਲੀਪ ਕੌਰ ਟਿਵਾਣਾ ਦਾ ਬੀਤੇ ਦਿਨ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਪਟਿਆਲਾ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਸਾਹਿਤ ਜਗਤ ਦੀਆਂ ਉੱਘੀਆਂ ਹਸਤੀਆਂ ਨੇ ਡਾ. ਟਿਵਾਣਾ ਨੂੰ ਭਿੱਜੀਆਂ ਅੱਖਾਂ ਨਾਲ ਵਿਦਾਈ ਦਿੱਤੀ।
ਡਾ. ਦਲੀਪ ਕੌਰ ਟਿਵਾਣਾ ਦੇ ਅੰਤਿਮ ਸਸਕਾਰ 'ਤੇ ਨਹੀਂ ਪੁੱਜਿਆ ਕੋਈ ਮੰਤਰੀ
ਪੰਜਾਬ ਸਾਹਿਤ ਦੀ ਉੱਘੀ ਨਾਵਲਕਾਰ ਡਾ. ਦਲੀਪ ਕੌਰ ਟਿਵਾਣਾ ਦਾ ਪਟਿਆਲਾ 'ਚ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਸਾਹਿਤ ਜਗਤ ਦੀਆਂ ਉੱਘੀਆਂ ਹਸਤੀਆਂ ਨੇ ਡਾ. ਟਿਵਾਣਾ ਨੂੰ ਅੰਤਿਮ ਵਿਦਾਈ ਦਿੱਤੀ, ਉਥੇ ਪੰਜਾਬ ਸਰਕਾਰ ਦੇ ਕਿਸੇ ਵੀ ਮੰਤਰੀ ਵੱਲੋਂ ਡਾ. ਟਿਵਾਣਾ ਦੀ ਅੰਤਿਮ ਵਿਦਾਈ ਦੀ ਮੌਕੇ ਸ਼ਮੂਲੀਅਤ ਨਾ ਕੀਤੇ ਜਾਣ ਨੂੰ ਲੈ ਕੇ ਲੋਕਾਂ 'ਚ ਰੋਸ ਹੈ।
ਇੱਕ ਪਾਸੇ ਜਿਥੇ ਪੰਜਾਬੀ ਸਾਹਿਤ ਦੀ ਮਾਂ ਕਹੀ ਜਾਣ ਵਾਲੀ ਡਾ. ਦਲੀਪ ਕੌਰ ਟਿਵਾਣਾ ਨੂੰ ਅੰਤਮ ਵਿਦਾਈ ਦੇਣ ਲਈ ਸਾਹਿਤ ਜਗਤ ਦੇ ਕਈ ਲੋਕ ਪੁੱਜੇ, ਉਥੇ ਹੀ ਸੂਬਾ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਅਧਿਕਾਰੀ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਨਹੀਂ ਪੁੱਜਾ। ਇਸ ਨੂੰ ਲੈ ਕੇ ਸਾਹਿਤ ਜਗਤ ਨਾਲ ਜੁੜੇ ਲੋਕਾਂ 'ਚ ਭਾਰੀ ਰੋਸ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਲੋਕਾਂ ਨੇ ਕਿਹਾ ਹੁਣ ਸੂਬਾ ਸਰਕਾਰ ਅਤੇ ਸਾਹਿਤ ਜਗਤ ਨਾਲ ਜੁੜੇ ਲੋਕਾਂ ਵਿਚਾਲੇ ਫਾਸਲਾ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ. ਦਲੀਪ ਕੌਰ ਟਿਵਾਣਾ ਦੀ ਉਪਲਬਧੀਆਂ ਨੂੰ ਯਾਦ ਰੱਖਦੀਆਂ ਉਨ੍ਹਾਂ ਦੀ ਅੰਤਿਮ ਵਿਦਾਈ ਮੌਕੇ ਸੂਬਾ ਸਰਕਾਰ ਦੇ ਮੰਤਰੀਆਂ ਦਾ ਆਉਣਾ ਬਣਦਾ ਸੀ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਪਟਿਆਲਾ ਤੋਂ ਹੀ ਹਨ, ਪਰ ਅਫਸੋਸ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸੂਬਾ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ 'ਚ ਪੰਜਾਬੀ ਸਾਹਿਤ ਪ੍ਰਤੀ ਵਿਤਕਰੇ ਦੀ ਭਾਵਨਾ ਵੇਖੀ ਜਾ ਸਕਦੀ ਹੈ।