ਪਟਿਆਲਾ : ਸ਼ਹਿਰ 'ਚ ਆਟੋਸੋਰਸ ਵਜੋਂ ਕੰਮ ਕਰ ਰਹੇ ਪੈਰਾ ਮੈਡੀਕਲ ਸਟਾਫ ਨੇ ਸਿਆਸੀ ਨੇਤਾਵਾਂ ਨੂੰ ਧਮਕੀ ਦਿੰਦੇ ਕਿਸੇ ਵੀ ਨੇਤਾ ਦੇ ਰਜਿੰਦਰਾ ਹਸਪਤਾਲ 'ਚ ਦਾਖਲ ਹੋਣ 'ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ।
CM ਦੇ ਸ਼ਹਿਰ 'ਚ ਇਸ ਸਟਾਫ਼ ਨੇ ਦਿੱਤੀ ਸ਼ਰੇਆਮ ਸਿਆਸੀ ਨੇਤਾਵਾਂ ਨੂੰ ਧਮਕੀ ! - ਪੈਰਾ ਮੈਡੀਕਲ ਸਟਾਫ
ਪਟਿਆਲਾ 'ਚ ਆਟੋਸੋਰਸ ਵਜੋਂ ਕੰਮ ਕਰ ਰਹੇ ਪੈਰਾ ਮੈਡੀਕਲ ਸਟਾਫ ਨੇ ਸਿਆਸੀ ਨੇਤਾਵਾਂ ਨੂੰ ਧਮਕੀ ਦਿੰਦੇ ਕਿਸੇ ਵੀ ਨੇਤਾ ਦੇ ਰਜਿੰਦਰਾ ਹਸਪਤਾਲ 'ਚ ਦਾਖਲ ਹੋਣ 'ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਪੈਰਾ ਮੈਡੀਕਲ ਤੇ ਨਰਸਿੰਗ ਸਟਾਫ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਤੇ ਜਮ ਕੇ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੰਮੇਂ ਸਮੇਂ ਤੋਂ ਆਪਣੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਦੇ ਸਿਰ 'ਤੇ ਜੂੰ ਤੱਕ ਨਹੀਂ ਰੇਂਗੀ। ਉਨ੍ਹਾਂ ਆਖਿਆ ਕਿ ਕੋਰੋਨਾ ਕਾਲ ਦੇ ਦੌਰਾਨ ਜਦੋਂ ਲੋਕ ਆਪਣੇ ਘਰਾਂ ਚੋਂ ਨਿਕਲਣ ਤੋਂ ਡਰਦੇ ਸੀ ਤਾਂ ਉਹ ਨਿਯਮਤ ਤੌਰ 'ਤੇ ਕੰਮ ਕਰ ਰਹੇ ਸਨ। ਇਸ ਦੇ ਬਾਵਜੂਦ ਸਰਕਾਰ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਜੇਕਰ ਸਰਕਾਰ ਸਾਡੀ ਨਹੀਂ ਸੁਣਦੀ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਅਸੀਂ ਸਰਕਾਰ ਨੂੰ ਜਵਾਬ ਦੇਵਾਂਗੇ। ਇਸ ਮੌਕੇ ਨਰਸ ਸਟਾਫ ਦੇ ਮੈਂਬਰ ਨੇ ਕਿਹਾ ਕਿ ਅਸੀਂ 15 ਅਗਸਤ ਨੂੰ ਕਾਲੇ ਦਿਵਸ ਵਜੋਂ ਮਨਾਵਾਂਗੇ।
ਇਹ ਵੀ ਪੜ੍ਹੋ : ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੂੰ ਤੇਜ਼ ਬੁਖਾਰ, ਕੋਰੋਨਾ ਟੈਸਟ ਨੈਗੇਟਿਵ