ਪੰਜਾਬ

punjab

ETV Bharat / city

ਕਾਲੀ ਮਾਤਾ ਮੰਦਿਰ ਘਟਨਾ ਨੂੰ ਲੈਕੇ ਸਾਂਸਦ ਪਰਨੀਤ ਕੌਰ ਨੇ ਸੂਬਾ ਸਰਕਾਰ ਨੂੰ ਕੀਤੀ ਇਹ ਅਪੀਲ

ਪਟਿਆਲਾ ਵਿਖੇ ਕਾਲੀ ਮਾਤਾ ਮੰਦਿਰ ’ਚ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ (sacrilege attempt at Kali temple) ਦੀ ਕਾਂਗਰਸ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਨਿੰਦਿਆ ਕੀਤੀ ਹੈ। ਇਸਦੇ ਨਾਲ ਹੀ, ਉਨ੍ਹਾਂ ਸੂਬਾ ਸਰਕਾਰ ਨੂੰ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ ਹੈ, ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।

ਕਾਲੀ ਮਾਤਾ ਮੰਦਿਰ ’ਚ ਬੇਅਦਬੀ ਦੀ ਘਟਨਾ ਨੂੰ ਲੈਕੇ ਪ੍ਰਨੀਤ ਕੌਰ ਵੱਲੋਂ ਸੂਬਾ ਸਰਕਾਰ ਨੂੰ ਇਹ ਅਪੀਲ
ਕਾਲੀ ਮਾਤਾ ਮੰਦਿਰ ’ਚ ਬੇਅਦਬੀ ਦੀ ਘਟਨਾ ਨੂੰ ਲੈਕੇ ਪ੍ਰਨੀਤ ਕੌਰ ਵੱਲੋਂ ਸੂਬਾ ਸਰਕਾਰ ਨੂੰ ਇਹ ਅਪੀਲ

By

Published : Jan 25, 2022, 5:35 PM IST

Updated : Jan 25, 2022, 6:01 PM IST

ਚੰਡੀਗੜ੍ਹ: ਪੰਜਾਬ ਚੋਣਾਂ ਦੌਰਾਨ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪਿਛਲੇ ਪਟਿਆਲਾ ਵਿਖੇ ਕਾਲੀ ਮਾਤਾ ਮੰਦਿਰ (kali mata mandir patiala) ਵਿੱਚ ਬੇਅਦਬੀ ਦੀ ਕੋਸ਼ਿਸ਼ (try to sacrilege in mandir) ਕੀਤੀ ਗਈ। ਇਸ ਘਟਨਾ ਨੂੰ ਲੈਕੇ ਹਿੰਦੂ ਭਾਈਚਾਰੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਘਟਨਾ ਦੀ ਲੋਕ ਸਭਾ ਮੈਂਬਰ ਪਰਨੀਤ ਕੌਰ (Patiala MP Preneet Kaur) ਵੱਲੋਂ ਕਰੜੇ ਸ਼ਬਦਾਂ ਵਿੱਚ ਨਿੰਦਿਆ ਕੀਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਮਾਹੌਲ ਖਰਾਬ ਹੋਣ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਉਹ ਸੂਬਾ ਸਰਕਾਰ ਨੂੰ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕਰਦੇ ਹਨ।

ਜ਼ਿਕਰਯੋਗ ਹੈ ਕਿ ਘਟਨਾ ਸਥਾਨ ’ਤੇ ਹੀ ਮੁਲਜ਼ਮ ਨੂੰ ਫੜ੍ਹ ਲਿਆ ਗਿਆ ਸੀ। ਇਸ ਦੌਰਾਨ ਹਿੰਦੂ ਸੰਗਠਨ ਦੇ ਕਾਰਕੁੰਨਾਂ ਨੇ ਉਸ ਦੀ ਸੜਕ ਵਿਚਕਾਰ ਕੁੱਟਮਾਰ ਵੀ ਕੀਤੀ। ਓਧਰ ਮੌਕੇ 'ਤੇ ਪਹੁੰਚੀ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ 'ਚ ਲੈ ਲਿਆ। ਇਹ ਘਟਨਾ ਸੋਮਵਾਰ ਦੁਪਹਿਰ 2:07 ਵਜੇ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ 'ਚ ਇਕ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਹੈ। ਜਿੱਥੇ ਇਸ ਘਟਨਾ ਨੂੰ ਲੈਕੇ ਹਿੰਦੂ ਸੰਗਠਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉੱਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ:ਪਟਿਆਲਾ ਵਿਖੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਰ 'ਚ ਬੇਅਦਬੀ ਦੀ ਕੋਸ਼ਿਸ਼

Last Updated : Jan 25, 2022, 6:01 PM IST

ABOUT THE AUTHOR

...view details