ਪਟਿਆਲਾ: ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਫੇਸਬੁੱਕ ਉਪਰ ਅਭੱਦਰ ਭਾਸ਼ਾ ਵਰਤਣ ਅਤੇ ਹਿੰਦੂ ਧਰਮ ਦੇ ਪੂਜਨੀਕ ਦੇਵੀ ਦੇਵਤਿਆਂ ਵਿਰੁੱਧ ਇਤਰਾਜ਼ਯੋਗ ਭਾਸ਼ਾ ਵਰਤਣ ਵਾਲੇ ਵਿਰੁੱਧ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਇਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿਅਕਤੀ ਦੀ ਪਹਿਚਾਣ 26 ਸਾਲਾ ਅਭਿਸ਼ੇਕ ਸਹਿਗਲ ਵਜੋਂ ਹੋਈ ਹੈ ਜੋਕਿ ਸਮਾਰਟ ਚਿਪ ਕੰਪਨੀ, ਡੀ.ਟੀ.ਓ. ਦਫ਼ਤਰ, ਬਸੀ ਪਠਾਣਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕੰਮ ਕਰਦਾ ਹੈ।
ਸੋਸ਼ਲ ਮੀਡੀਆ 'ਤੇ ਨਫ਼ਰਤ ਫੈਲਾਉਣ ਵਾਲਾ ਪਟਿਆਲਾ ਪੁਲਿਸ ਨੇ ਕੀਤਾ ਕਾਬੂ - patiala police
ਪਟਿਆਲਾ ਪੁਲਿਸ ਨੇ ਫੇਸਬੁੱਕ ਉਪਰ ਅਭੱਦਰ ਭਾਸ਼ਾ ਵਰਤਣ ਅਤੇ ਹਿੰਦੂ ਧਰਮ ਦੇ ਪੂਜਨੀਕ ਦੇਵੀ ਦੇਵਤਿਆਂ ਵਿਰੁੱਧ ਇਤਰਾਜ਼ਯੋਗ ਭਾਸ਼ਾ ਵਰਤਣ ਵਾਲੇ ਵਿਰੁੱਧ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਇਸ ਨੂੰ ਗ੍ਰਿਫ਼ਤਾਰ ਕੀਤਾ ਹੈ।
ਐਸਐਸਪੀ ਨੇ ਦੱਸਿਆ ਕਿ ਅਭਿਸ਼ੇਕ ਸਹਿਗਲ ਨੇ ਹਿੰਦੂ ਧਰਮ ਦੇ ਵਿਰੁੱਧ ਅਫ਼ਵਾਹਾਂ ਵੀ ਫੈਲਾਈਆਂ ਅਤੇ ਨਾਲ ਹੀ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੀ ਵੀ ਉਲੰਘਣਾ ਕੀਤੀ ਹੈ। ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਆਈ.ਪੀ.ਸੀ. ਦੀਆਂ ਧਾਰਾਵਾਂ 188, 295 ਏ, 505 ਸੀ ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 54 ਤਹਿਤ ਥਾਣਾ ਕੋਤਵਾਲੀ ਵਿਖੇ ਐਫ.ਆਈ.ਆਰ. ਨੰਬਰ 99 ਮਿਤੀ 28 ਅਪ੍ਰੈਲ 2020 ਨੂੰ ਦਰਜ ਕਰਕੇ ਇਸ ਨੂੰ ਗ੍ਰਿਫ਼ਤਾਰ ਕਰਕੇ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ ਤੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਐਸਐਸਪੀ ਨੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੈਟਫਾਰਮ ਵਰਤਣ ਵਾਲਿਆਂ ਨੂੰ ਸਲਾਹ ਦਿੱਤੀ ਹੈ ਕਿ ਕਿਸੇ ਵੀ ਧਰਮ ਵਿਰੁੱਧ ਅਜਿਹੀ ਕੋਈ ਟਿੱਪਣੀ ਨਾ ਕੀਤੀ ਜਾਵੇ, ਜਿਸ ਨਾਲ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੇ ਅਤੇ ਨਾ ਹੀ ਕੋਈ ਵਿਅਕਤੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਉਣ ਦਾ ਯਤਨ ਕਰੇ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਦਾ ਸਾਇਬਰ ਸੈਲ, ਸੋਸ਼ਲ ਮੀਡੀਆ ਸੈਲ ਅਤੇ ਸੀ.ਆਈ.ਏ. ਯੂਨਿਟ 24 ਘੰਟੇ ਸੋਸ਼ਲ ਮੀਡੀਆ ਉਪਰ ਤਿੱਖੀ ਨਜ਼ਰ ਰੱਖ ਰਹੇ ਹਨ।