ਪੰਜਾਬ

punjab

ETV Bharat / city

ਪਟਿਆਲਾ ਪੁਲਿਸ ਨੇ 10 ਕਰੋੜ ਦੀ ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ - Patiala police arrested smugglers

ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ 'ਚ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ 3 ਵਿਅਕਤੀਆਂ ਸਣੇ ਇੱਕ ਮਹਿਲਾ ਤਸਕਰ ਨੂੰ 2 ਕਿਲੋਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ।

ਫ਼ੋਟੋ।

By

Published : Nov 22, 2019, 11:23 PM IST

ਪਟਿਆਲਾ: ਮਾੜੇ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ 'ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ 3 ਵਿਅਕਤੀਆਂ ਸਣੇ ਇੱਕ ਮਹਿਲਾ ਤਸਕਰ ਨੂੰ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋ 2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਕੌਮਾਂਤਰੀ ਪਥੱਰ 'ਤੇ ਇਸ ਦੀ ਕੀਮਤ 10 ਕਰੋੜ ਦੱਸੀ ਜਾ ਰਹੀ ਹੈ।

ਵੀਡੀਓ

ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਹਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਨੇ ਨਾਕੇਬੰਦੀ ਦੌਰਾਨ ਅੰਬਾਲਾ ਤੋਂ ਤੇਜ਼ ਰਫ਼ਤਾਰ 'ਚ ਆ ਰਹੀ ਇੱਕ ਸਵਿਫ਼ਟ ਕਾਰ ਨੂੰ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਸ ਤੋਂ 2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਐਸਐਸਪੀ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਜੀਨਤ ਤੋਂ ਪੁੱਛਗਿਛ ਦੌਰਾਨ ਪਤਾ ਲੱਗਿਆ ਕਿ ਉਸ ਦੀ ਛੋਟੀ ਭੈਣ ਰੁਖਸਾਰ ਜੋ ਵਿਕਾਸ ਪੁਰੀ ਦਿੱਲੀ ਵਿੱਚ ਕਿਸੇ ਅਫ਼ਰੀਕੀ ਲੜਕੇ ਨਾਲ ਰਹਿੰਦੀ ਹੈ। ਉਹ ਦਿੱਲੀ ਵਿੱਚ ਬੈਠ ਕੇ ਹੀ ਹੈਰੋਇਨ ਦੀ ਸਪਲਾਈ ਹਰਿਆਣਾ ਅਤੇ ਪੰਜਾਬ ਸਮੇਤ ਹੋਰ ਰਾਜਾਂ ਵਿੱਚ ਮੋਬਾਈਲ ਫੋਨ ਰਾਹੀਂ ਕਰਦੀ ਹੈ।

ABOUT THE AUTHOR

...view details