ਪਟਿਆਲਾ: ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਦੇ ਵਰਕਰਾਂ ਨੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਬਿਜਲੀ ਬੋਰਡ ਦਫਤਰ ਦੇ ਬਾਹਰ ਧਰਨਾ ਲਾਇਆ। ਇਸ ਦੌਰਾਨ ਇੱਕ ਵਰਕਰ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਪੁਲਿਸ ਪ੍ਰਸ਼ਾਸਨ ਵੱਲੋਂ ਉਕਤ ਵਰਕਰ ਨੂੰ ਤੁਰੰਤ ਰਜਿੰਦਰ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿਥੇ ਉਸ ਦੀ ਹਾਲਤ ਠੀਕ ਹੈ। ਫਿਲਹਾਲ ਇਸ ਦੌਰਾਨ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਰਿਹਾ।
ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਵਰਿਆਮ ਸਿੰਘ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਵਰਕਰ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਅੱਗੇ ਗੁਹਾਰ ਲਗਾ ਚੁੱਕੇ ਹਨ। ਉਨ੍ਹਾਂ ਵੱਲੋਂ ਸ਼ਾਂਤਮਈ ਢੰਗ ਦੇ ਨਾਲ ਬਿਜਲੀ ਬੋਰਡ ਦੇ ਦਫਤਰ ਦੇ ਬਾਹਰ ਧਰਨਾ ਲਾਇਆ ਗਿਆ। ਇਸ ਦੌਰਾਨ ਇੱਕ ਵਰਕਰ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਸੀ, ਪਰ ਹੁਣ ਉਸ ਦੀ ਹਾਲਤ ਠੀਕ ਹੈ। ਵਰਿਆਮ ਸਿੰਘ ਨੇ ਦੱਸਿਆ ਕਿ ਬੀਤੇ ਕੁੱਝ ਸਮੇਂ ਪਹਿਲਾਂ ਬਿਜਲੀ ਬੋਰਡ ਵਿਭਾਗ ਵੱਲੋਂ ਕੋਰੋਨਾ ਕਾਲ ਦੇ ਦੌਰਾਨ ਪੀਐਸਪੀਸੀਐਲ ਵਰਕਰਾਂ ਦੀ ਛਾਂਟੀ ਕਰ ਦਿੱਤੀ ਗਈ ਸੀ। ਨੌਕਰੀ ਜਾਣ ਦੇ ਚਲਦੇ ਵਰਕਰਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਜਿਹੜੇ ਵਰਕਰ ਡਿਊਟੀ ਦੇ ਦੌਰਾਨ ਹਾਦਸਾਗ੍ਰਸਤ ਹੋਏ ਪਰਿਵਾਰਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ। ਜਿਸ ਨੂੰ ਕੀ ਪੂਰਾ ਨਹੀਂ ਕੀਤਾ ਗਿਆ। ਇਸ ਦੇ ਕਾਰਨ ਮਜਬੂਰਨ ਪੀਐਸਪੀਸੀਐਲ ਵਰਕਰਾਂ ਨੂੰ ਰੋਸ ਪ੍ਰਦਰਸ਼ਨ ਤੇ ਧਰਨੇ ਕਰਨੇ ਪੈ ਰਹੇ ਹਨ।