ਪਟਿਆਲਾ : ਸ਼ਹਿਰ ਵਿੱਚ ਇੱਕ ਪੁਲਿਸ ਮੁਲਾਜ਼ਮ ਨੇ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਅਤੇ ਸਥਾਨਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਪੁਲਿਸ ਮੁਲਾਜ਼ਮ ਨੇ ਸਰਵਿਸ ਰਿਵਾਲਵਰ ਨਾਲ ਕੀਤੀ ਖੁਦਕੁਸ਼ੀ
ਪਟਿਆਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਵੱਲੋਂ ਸਰਵਿਸ ਰਿਵਾਲਵਰ ਨਾਲ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅਜੇ ਤੱਕ ਪੁਲਿਸ ਮੁਲਾਜ਼ਮ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕੀਆਂ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਹਰਮੇਲ ਸਿੰਘ ਵਜੋਂ ਹੋਈ ਹੈ। ਹਰਮੇਲ ਸਿੰਘ ਨੂੰ ਕੁਝ ਸਮੇਂ ਪਹਿਲਾਂ ਹੀ ਤਰੱਕੀ ਮਿਲੀ ਸੀ। ਉਸ ਨੂੰ ਪੁਲਿਸ ਦੀ ਸੀਆਈਡੀ ਬ੍ਰਾਂਚ ਪੁਗਾੜਾ ਵਿਖੇ ਏਐਸਆਈ ਦੇ ਅਹੁਦੇ 'ਤੇ ਤਾਇਨਾਤ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਬੀਤੀ ਰਾਤ ਹਰਮੇਲ ਸਿੰਘ ਦੀ ਲਾਸ਼ ਉਸ ਦੀ ਗੱਡੀ ਚੋਂ ਮਿਲੀ। ਮ੍ਰਿਤਕ ਦੇ ਕੋਲੋਂ ਕਿਸੇ ਤਰ੍ਹਾਂ ਦਾ ਸੁਸਾਈਡ ਨੋਟ ਨਹੀਂ ਮਿਲਿਆ ਜਿਸ ਦੇ ਚਲਦੇ ਖ਼ੁਦਕੁਸ਼ੀ ਕੀਤੇ ਜਾਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕੀਆ ਹੈ।
ਇਸ ਮਾਮਲੇ ਵਿੱਚ ਸਥਾਨਕ ਡੀਐਸਪੀ ਯੋਗੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਦੱਸਣਯੋਗ ਹੈ ਕਿ ਪਿਛਲੇ ਕੁਝ ਸਮੇਂ ਵਿੱਚ ਪਟਿਆਲਾ ਦੇ ਅੰਦਰ ਪੁਲਿਸ ਮੁਲਾਜ਼ਮਾਂ ਦੀ ਅਜਿਹੀ ਮੌਤ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਪੂਰੀ ਤਰ੍ਹਾਂ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਉਨ੍ਹਾਂ ਮੌਤਾਂ ਦੇ ਪਿਛੇ ਕੋਈ ਪਰਿਵਾਰਕ ਕਾਰਨ ਹੈ ਜਾਂ ਫਿਰ ਕੰਮ ਦਾ ਦਬਾਅ।