ਪਟਿਆਲਾ: ਲੱਦਾਖ ਖੇਤਰ ਵਿੱਚ 25 ਜੂਨ ਨੂੰ ਅਸਲ ਕੰਟਰੋਲ ਰੇਖਾ ‘ਤੇ ਦਰਿਆ ਕੋਲ ਗਸ਼ਤ ਕਰਦਿਆਂ ਬੰਗਾਲ ਇੰਜਨੀਅਰ ਗਰੁੱਪ ਦੇ ਲਾਂਸ ਨਾਇਕ ਸਲੀਮ ਖਾਨ ਸ਼ਹੀਦ ਹੋ ਗਏ ਸਨ। ਸ਼ਨੀਵਾਰ ਨੂੰ ਸਲੀਮ ਖਾਨ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਮਰਦਾਂਹੇੜੀ ਲਿਆਂਦਾ ਗਿਆ।
ਸ਼ਹੀਦ ਲਾਂਸ ਨਾਇਕ ਸਲੀਮ ਖਾਨ ਨੂੰ ਨਮ ਅੱਖਾਂ ਨਾਲ ਸਪੁਰਦ-ਏ-ਖ਼ਾਕ ਕੀਤਾ
ਸ਼ਹੀਦ ਲਾਂਸ ਨਾਇਕ ਸਲੀਮ ਖਾਨ ਨੂੰ ਸ਼ਨੀਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਪੂਰੇ ਫੌਜੀ ਸਨਮਾਨਾਂ ਨਾਲ ਸਪੁਰਦ-ਏ-ਖ਼ਾਕ ਕੀਤਾ ਗਿਆ, ਜਿੱਥੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਰਧਾਂਜਲੀ ਭੇਟ ਕੀਤੀ।
ਇਸ ਦੌਰਾਨ ਉਨ੍ਹਾਂ ਨੂੰ ਪਿੰਡ ਵਿੱਚ ਪੂਰੇ ਸੈਨਿਕ ਸਨਮਾਨਾਂ ਨਾਲ ਸਪੁਰਦ-ਏ-ਖ਼ਾਕ ਕੀਤਾ ਗਿਆ। ਸੂਬਾ ਸਰਕਾਰ ਵੱਲੋਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚੇ। ਸ਼ਹੀਦ ਸਲੀਮ ਖਾਨ ਆਪਣੇ ਪਿੱਛੇ ਮਾਤਾ-ਪਿਤਾ, ਵਿਆਹੁਤਾ ਭੈਣ ਤੇ ਇੱਕ ਭਰਾ ਛੱਡ ਗਏ ਹਨ।
ਇਸ ਮੌਕੇ 'ਤੇ ਸਾਧੂ ਸਿੰਘ ਧਰਮਸੌਤ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ, ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨਿਆ ਗਿਆ ਹੈ। ਮੁੱਖ ਮੰਤਰੀ ਨੇ ਲਾਂਸ ਨਾਇਕ ਸਲੀਮ ਖ਼ਾਨ ਦੇ ਪਰਿਵਾਰਕ ਮੈਂਬਰ ਨੂੰ ਮੁਆਵਜ਼ਾ ਤੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਮੌਕੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ, ਐੱਮਐੱਲ ਸਨੌਰ ਵੀ ਪਹੁੰਚੇ।