ਪੰਜਾਬ

punjab

By

Published : Dec 7, 2021, 5:20 PM IST

ETV Bharat / city

ਬਿਜਲੀ ਬੋਰਡ ਦੇ ਦਫਤਰ ਬਾਹਰ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਦਾ ਧਰਨਾ, ਕੀਤੀ ਇਹ ਮੰਗ

ਬਿਜਲੀ ਬੋਰਡ ਹੈੱਡ ਆਫਿਸ ਦੇ ਬਾਹਰ ਮ੍ਰਿਤਕ ਕਰਮਚਾਰੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਸਾਡੇ ਪਰਿਵਾਰ ਦੇ ਮੈਂਬਰ ਵੱਲੋਂ ਨੌਕਰੀ ਕਰਦੇ ਹੋਏ ਆਪਣੀ ਜਾਨ ਗਵਾਈ ਸੀ। ਇਸ ਕਰਕੇ ਤਰਸ ਦੇ ਅਧਾਰ ਤੇ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇ।

ਮ੍ਰਿਤਕ ਦੇ ਪਰਿਵਾਰ ਦਾ ਧਰਨਾ
ਮ੍ਰਿਤਕ ਦੇ ਪਰਿਵਾਰ ਦਾ ਧਰਨਾ

ਪਟਿਆਲਾ: ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ (Patiala) ਵਿਖੇ ਬਿਜਲੀ ਬੋਰਡ (Electricity Board Office patiala) ਦੇ ਬਾਹਰ ਪਿਛਲੇ ਦੋ ਮਹੀਨਿਆਂ ਤੋਂ ਮ੍ਰਿਤਕ ਕਰਮਚਾਰੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਦਕਿ ਇੱਕ ਸਾਥੀ ਮਰਨ ਵਰਤ ’ਤੇ ਬੈਠਿਆ ਹੋਇਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਮ੍ਰਿਤਕ ਕਰਮਚਾਰੀ ਦੇ 15 ਸਾਥੀ ਬਿਜਲੀ ਬੋਰਡ ਹੈੱਡ ਆਫਿਸ ਦੀ ਬਿਲਡਿੰਗ ’ਤੇ ਚੜੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਮਰਨ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ। ਦੂਜੇ ਪਾਸੇ ਮਰਨ ਵਰਤ ਤੇ ਬੈਠੇ ਵਿਅਕਤੀ ਨੂੰ ਖੂਨ ਦੀਆਂ ਉਲਟੀਆਂ ਹੋ ਰਹੀਆਂ ਹਨ।

ਮ੍ਰਿਤਕ ਦੇ ਪਰਿਵਾਰ ਦਾ ਧਰਨਾ

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਉਹ ਉਨ੍ਹਾਂ ਦੀ ਸਮੱਸਿਆ ਦਾ ਹੱਲ ਜਲਦ ਕਰਵਾਉਣਗੇ ਪਰ ਉਨ੍ਹਾਂ ਦਾ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ ਹੈ। ਮ੍ਰਿਤਕ ਕਰਮਚਾਰੀ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਸਾਡੇ ਪਰਿਵਾਰ ਦੇ ਮੈਂਬਰ ਵੱਲੋਂ ਨੌਕਰੀ ਕਰਦੇ ਹੋਏ ਆਪਣੀ ਜਾਨ ਗਵਾਈ ਸੀ। ਇਸ ਕਰਕੇ ਤਰਸ ਦੇ ਅਧਾਰ ਤੇ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਪਿਛਲੇ 2 ਮਹੀਨਿਆਂ ਤੋਂ ਉਨ੍ਹਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਹੜਾ ਵੀ ਮੰਤਰੀਆਂ ਆਉਂਦਾ ਹੈ ਉਹ ਉਨ੍ਹਾਂ ਨੂੰ ਝੂਠੇ ਦਿਲਾਸੇ ਦੇ ਕੇ ਚਲਾ ਜਾਂਦਾ ਹੈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਾਡੇ ਸਾਥੀ ਜਿਹੜੇ ਮਰਨ ਵਰਤ ਤੇ ਬੈਠਾ ਹੋਇਆ ਹੈ ਨੂੰ ਕੁਝ ਹੋਇਆ ਤਾਂ ਉਹਦੇ ਜਿੰਮੇਵਾਰ ਪੰਜਾਬ ਸਰਕਾਰ ਅਤੇ ਪਟਿਆਲਾ ਬਿਜਲੀ ਬੋਰਡ ਹੈੱਡ ਆਫਿਸ ਅਤੇ ਪ੍ਰਸ਼ਾਸਨ ਹੋਵੇਗਾ।

ਇਹ ਵੀ ਪੜੋ:ਪੀਆਰਟੀਸੀ ਤੇ ਪਨਬੱਸ ਠੇਕਾ ਮੁਲਾਜ਼ਮ ਨੇ ਧੱਕੇ ਨਾਲ ਬੱਸ ਸਟੈਂਡ ’ਚ ਕੀਤੀ ਐਂਟਰੀ, ਪ੍ਰਦਰਸ਼ਨ ਜਾਰੀ

ABOUT THE AUTHOR

...view details