ਪੰਜਾਬ

punjab

ETV Bharat / city

ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਲਾਇਆ ਧਰਨਾ

ਪਟਿਆਲਾ 'ਚ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਧਰਨਾ ਲਾਇਆ। ਮੁਲਾਜ਼ਮਾਂ ਵੱਲੋਂ ਇਹ ਧਰਨਾ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਤਾ ਗਿਆ ਹੈ।

ਬਿਜ਼ਲੀ ਵਿਭਾਗ ਦੇ ਮੁਲਾਜ਼ਮਾਂ ਨੇ ਲਾਇਆ ਧਰਨਾ
ਬਿਜ਼ਲੀ ਵਿਭਾਗ ਦੇ ਮੁਲਾਜ਼ਮਾਂ ਨੇ ਲਾਇਆ ਧਰਨਾ

By

Published : Jun 16, 2020, 2:51 PM IST

Updated : Jun 16, 2020, 6:04 PM IST

ਪਟਿਆਲਾ: ਸ਼ਹਿਰ 'ਚ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਪਾਵਰਕਾਮ ਕਾਰਪੋਰੇਸ਼ਨ ਦਫ਼ਤਰ ਦੇ ਬਾਹਰ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ। ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਚਿਤਾਵਨੀ ਵੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਧਰਨਾ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।

ਪਟਿਆਲਾ 'ਚ ਬਿਜਲੀ ਵਿਭਾਗ

ਪੀਐਸਪੀਸੀਐਲ ਇੰਪਲਾਈਜ਼ ਜੁਆਇੰਟ ਫੋਰਮ ਦੇ ਮੈਂਬਰਾਂ ਨੇ ਪਾਵਰਕਾਮ ਦਫ਼ਤਰ ਦੇ ਤਿੰਨੋਂ ਮੁੱਖ ਗੇਟਾਂ ਉੱਤੇ ਧਰਨਾ ਲਾਇਆ ਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜੋ: ਮਜ਼ਦੂਰਾਂ ਦੀ ਥਾਂ ਆਪਣੇ ਬੱਚਿਆਂ ਤੋਂ ਝੋਨਾ ਲਵਾਉਣ ਲਈ ਮਜਬੂਰ ਕਿਸਾਨ

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੀ ਹੱਕੀ ਮੰਗਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੇ ਸਾਹਮਣੇ ਰੱਖ ਚੁੱਕੇ ਹਨ। ਉਹ ਮੈਨੇਜਮੈਂਟ ਦੇ ਨਾਲ ਕਈ ਮੀਟਿੰਗਾਂ ਵੀ ਕਰ ਚੁੱਕੇ ਹਨ, ਪਰ ਪਾਵਰਕਾਮ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਸੁਣਵਾਈ ਨਹੀਂ ਹੋ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਕੋਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ, ਉਨ੍ਹਾਂ ਦਾ ਸਕੇਲ ਪੇਅ ਵਧਾਉਣ, ਲਾਈਨ ਮੈਨਾਂ ਦੀ ਭਰਤੀ ਦੀ ਮੰਗ ਕੀਤੀ ਹੈ। ਮੁਲਾਜ਼ਮਾਂ ਨੇ ਕਿਹਾ ਕਿ ਨਵੀਂ ਭਰਤੀ ਕਰਨ ਦੀ ਬਜਾਏ ਰਿਟਾਇਰਡ ਮੁਲਾਜ਼ਮਾਂ ਨੂੰ ਮੁੜ ਤਾਇਨਾਤ ਕਰਨਾ ਧੋਖਾ ਹੈ।

Last Updated : Jun 16, 2020, 6:04 PM IST

ABOUT THE AUTHOR

...view details