ਰਾਜਪੁਰਾ:ਜਿਥੇ ਇੱਕ ਪਾਸੇ ਕੋਰੋਨਾ ਦੀ ਦੂਜੀ ਲਹਿਰ ਬਹੁਤ ਤੇਜੀ ਨਾਲ ਫੈਲ ਰਹੀ ਹੈ ਉਥੇ ਹੀ ਦੂਜੇ ਪਾਸੇ ਹਲਕਾ ਬਨੂੜ ਦੇ ’ਚ ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਦੀ ਫਿਲਮ ਦੀ ਸ਼ੂਟਿੰਗ ਚੱਲ ਰਹੀ ਸੀ ਜਿਸ ਨੂੰ ਮੌਕੇ ’ਤੇ ਪਹੁੰਚ ਪੁਲਿਸ ਨੇ ਰੋਕ ਦਿੱਤਾ। ਅਦਾਕਾਰ ਗਿੱਪੀ ਗਰੇਵਾਲ ਕਾਨੂੰਨੀ ਹਦਾਇਤਾਂ ਨੂੰ ਛਿੱਕੇ ਟੰਗ ਆਪਣੀ ਫਿਲਮ ਦੀ ਸ਼ੂਟਿੰਗ ਕਰ ਰਹੇ ਸਨ ਜਦਕਿ ਸ਼ਨੀਵਾਰ ਤੇ ਐਤਵਾਰ ਦਾ ਸਰਕਾਰ ਨੇ ਲੌਕਡਾਉਨ ਲਗਾਇਆ ਹੋਇਆ ਹੈ। ਪੁਲਿਸ ਨੇ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਟੀਮ ’ਤੇ ਮੁਕੱਦਮਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: 5 ਦਿਨਾਂ ਤੋਂ ਮੋਟਰਾਂ ਦੀ ਲਾਈਟ ਨਾ ਆਉਣ ਕਾਰਨ ਕਿਸਾਨਾਂ ਨੇ ਹਾਈਵੇਅ ਕੀਤਾ ਜਾਮ