ਪਟਿਆਲਾ:ਦੇਸ਼ ਭਰ ’ਚ ਕੋਵਿਡ-19 ਅਤੇ ਨਵੇਂ ਵੈਰੀਐਂਟ ਓਮੀਕਰੋਨ ਦਾ ਖਤਰਾ ਵਧਣ ਲੱਗਾ ਹੈ। ਜਿਸ ਕਾਰਨ ਸਰਕਾਰ ਵੱਲੋਂ ਵਧਦੇ ਖਤਰੇ ਨੂੰ ਦੇਖਦੇ ਹੋਏ ਨਵੀਂਆਂ ਗਾਈਡਲਾਈਨ ਜਾਰੀ ਕੀਤੀਆਂ ਹਨ। ਉੱਥੇ ਹੀ ਦੂਜੇ ਪਾਸੇ ਕੋਰੋਨਾ ਦੇ ਵਧਦੇ ਮਾਮਲਿਆਂ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਨੇ 15 ਜਨਵਰੀ ਤੱਕ ਸਾਰੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ (Punjabi University postponed the examination) ਕਰ ਦਿੱਤਾ ਹੈ।
100 ਵਿਦਿਆਰਥੀ ਕੋਰੋਨਾ ਪਾਜ਼ੀਟਿਵ
ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਹੀ ਪਟਿਆਲਾ ਦੇ ਮੈਡੀਕਲ ਕਾਲਜ ’ਚ ਕੋਰੋਨਾ ਬਲਾਸਟ ਹੋਇਆ ਸੀ ਜਿਸ ’ਚ 100 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ’ਚ ਹੜਕੰਪ ਮਚ ਗਿਆ ਸੀ।
ਪੰਜਾਬ ਸਰਕਾਰ ਨੇ ਲਗਾਇਆ ਨਾਈਟ ਕਰਫਿਊ
ਪੰਜਾਬ ਸਰਕਾਰ ਨੇ ਕੋਵਿਡ-19 ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਪੰਜਾਬ ’ਚ ਨਾਈਟ ਕਰਫਿਊ ਲਗਾਉਣ (punjab imposed night curfew) ਦਾ ਐਲਾਨ ਕੀਤਾ ਹੈ। ਇਹ ਨਾਈਟ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਲਗਾਇਆ ਗਿਆ ਹੈ। ਨਾਲ ਹੀ ਸੂਬੇ ਭਰ ਚ ਸਾਰੇ ਸਕੂਲ ਅਤੇ ਕਾਲਜਾਂ (school and collage closed amid covid 19 surge) ਨੂੰ ਵੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਨਵੀਂ ਗਾਈਡਲਾਈਨਜ 15 ਜਨਵਰੀ ਤੱਕ ਜਾਰੀ ਰਹਿਣਗੀਆਂ।
'50 ਫੀਸਦ ਸਮਰੱਥਾ ਨਾਲ ਖੁੱਲ੍ਹਣਗੇ ਜਨਤਕ ਥਾਵਾਂ'
ਪੰਜਾਬ ਸਰਕਾਰ ਵੱਲੋਂ ਜਾਰੀ ਨਵੀਂਆਂ ਗਾਈਡਲਾਈਨਜ਼ ਮੁਤਾਬਿਕ ਸਿਨੇਮਾ ਹਾਲ, ਰੈਸਟੋਰੈਂਟ, ਬਾਰ, ਮਲਟੀਪਲੈਕਸ ਅਤੇ ਚਿੜੀਆਘਰ ਨੂੰ 50 ਫੀਸਦ ਸਮਰਥਾ ਦੇ ਨਾਲ ਖੋਲ੍ਹਣ ਦੀ ਇਜ਼ਾਜਤ ਦਿੱਤੀ ਗਈ ਹੈ। ਜਦਕਿ ਐਸੀ ਬੱਸਾਂ ਵੀ 50 ਫੀਸਦ ਦੀ ਸਮਰਥਾਂ ਨਾਲ ਚਲਣਗੀਆਂ। ਇਸ ਤੋਂ ਇਲਾਵਾ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ’ਚ ਪੂਰੀ ਤਰ੍ਹਾਂ ਵੈਕਸੀਨੇਸ਼ਨ ਵਾਲੇ ਸਟਾਫ ਨੂੰ ਐਂਟਰੀ ਦਿੱਤੀ ਜਾਵੇਗੀ। ਨਾਲ ਹੀ ਬਿਨਾਂ ਮਾਸਕ ਵਾਲੇ ਕਿਸੇ ਵੀ ਵਿਅਕਤੀ ਦਾ ਕੰਮ ਨਹੀਂ ਕੀਤਾ ਜਾਵੇਗਾ।
ਇਹ ਵੀ ਪੜੋ:NEET PG Counselling: SC ਦਾ ਫੈਸਲਾ, OBC ਤੇ EWS ਨੂੰ ਮਿਲੇਗਾ ਰਾਖਵੇਂਕਰਨ ਦਾ ਫਾਇਦਾ