ਪੰਜਾਬ

punjab

ETV Bharat / city

ਧਾਰਮਿਕ ਸਥਾਨ ਖੁੱਲ੍ਹਣ ਮਗਰੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਣ ਪੁਜੀ ਸੰਗਤ

ਅੱਜ ਤੋਂ ਦੇਸ਼ ਭਰ 'ਚ ਅਨਲੌਕ-2 ਸ਼ੁਰੂ ਹੋਣ ਦੇ ਨਾਲ ਹੀ ਕੋਰੋਨਾ ਵਾਇਰਸ ਕਾਰਨ ਲੰਬੇ ਸਮੇਂ ਤੱਕ ਬੰਦ ਸਾਰੇ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ। ਧਾਰਮਿਕ ਸਥਾਨ ਖੁਲ੍ਹਣ ਮਗਰੋਂ ਪਟਿਆਲਾ ਵਿਖੇ ਵੱਡੀ ਗਿਣਤੀ 'ਚ ਸੰਗਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪੁਜੀ।

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਣ ਪੁਜੀ ਸੰਗਤ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਣ ਪੁਜੀ ਸੰਗਤ

By

Published : Jun 8, 2020, 1:20 PM IST

ਪਟਿਆਲਾ: ਕੋਰੋਨਾ ਵਾਇਰਸ ਕਾਰਨ ਲੰਬੇ ਸਮੇਂ ਤੋਂ ਬੰਦ ਧਾਰਮਿਕ ਸਥਾਨਾਂ ਨੂੰ ਅੱਜ ਖੋਲ੍ਹ ਦਿੱਤਾ ਗਿਆ ਹੈ। ਇਸ ਦੌਰਾਨ ਪਟਿਆਲਾ 'ਚ ਸਥਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨਤਮਸਤਕ ਹੋਣ ਪੁਜ ਰਹੀ ਹੈ। ਇਸ ਦੌਰਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਵੀ ਕੀਤੀ ਜਾ ਰਹੀ ਹੈ।

ਇਸ ਬਾਰੇ ਦੱਸਦੇ ਹੋਏ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਵਰਿਆਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ 'ਚ ਆਉਣ ਵਾਲੀ ਸੰਗਤ ਲਈ ਮਾਸਕ ਪਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੰਗਤ ਨੂੰ ਸਮਾਜਿਕ ਦੂਰੀ ਬਣਾਏ ਰੱਖਣ ਤੇ ਸੈਨੇਟਾਈਜ਼ ਕਰਨ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਗੁਰੂ ਘਰ 'ਚ ਦਾਖਲ ਹੋਣ ਤੋਂ ਪਹਿਲਾਂ ਲੋਕਾਂ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ।

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਣ ਪੁਜੀ ਸੰਗਤ

ਗੁਰੂ ਘਰ 'ਚ ਲੰਗਰ ਵਰਤਾਏ ਜਾਣ ਬਾਰੇ ਉਨ੍ਹਾਂ ਕਿਹਾ ਕਿ ਲੰਗਰ ਤੇ ਕੜਾਹ ਪ੍ਰਸਾਦ ਗੁਰੂ ਘਰ ਦੀ ਪ੍ਰਥਾ ਹੈ। ਇਸ ਨੂੰ ਬੰਦ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਦੇ ਘਰ 'ਚ ਲੋੜਵੰਦ ਲੋਕਾਂ ਲਈ ਹਮੇਸ਼ਾ ਲੰਗਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਲੰਗਰ ਤਿਆਰ ਕਰਨ ਸਮੇਂ ਸਾਫ ਸਫਾਈ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬ 'ਚ ਸਭ ਕੁੱਝ ਬੇਹਦ ਚੰਗੇ ਤਰੀਕੇ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਸਭ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਇਆ ਜਾ ਸਕੇ।

ABOUT THE AUTHOR

...view details