ਪੰਜਾਬ

punjab

ETV Bharat / city

ਪਟਿਆਲਾ 'ਚ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਹਾੜਾ

ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ(Shaheed Bhagat Singh) ਜੀ ਦਾ 114ਵਾ ਜਨਮ ਦਿਹਾੜਾ ਮਨਾਇਆ ਗਿਆ ਅਤੇ ਵਿਸ਼ਾਲ ਮੋਟਰਸਾਈਕਲ (Motorcycles) ਮਾਰਚ ਕੱਢਿਆ ਗਿਆ।

ਪਟਿਆਲਾ 'ਚ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਹਾੜਾ
ਪਟਿਆਲਾ 'ਚ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਹਾੜਾ

By

Published : Sep 28, 2021, 5:01 PM IST

ਪਟਿਆਲਾ: ਸ਼ਹੀਦੇ ਆਜ਼ਮ ਭਗਤ ਸਿੰਘ (Shaheed Bhagat Singh) ਜੀ ਦਾ 114ਵਾ ਜਨਮ ਦਿਹਾੜਾ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਵਿਖੇ ਆਪ ਪਾਰਟੀ ਦੇ ਸੀਨੀਅਰ ਆਗੂ ਜੱਸੀ ਸੋਹੀਆਂ ਵਾਲਾ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮੋਟਰਸਾਈਕਲ (Motorcycles) ਮਾਰਚ ਕੱਢਿਆ ਗਿਆ। ਇਸ ਮੌਕੇ ਆਪ ਆਗੂ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਦੇਸ਼ ਆਜ਼ਾਦ ਹੋਏ ਨੂੰ 75 ਸਾਲ ਹੋ ਗਏ ਹਨ ਪਰ ਸ਼ਹੀਦ ਭਗਤ ਸਿੰਘ ਦੇ ਸੁਫਨੇ ਅਜੇ ਤਕ ਪੂਰੇ ਨਹੀਂ ਹੋਏ।

ਪਟਿਆਲਾ 'ਚ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਹਾੜਾ


ਉਨ੍ਹਾਂ ਕਿਹਾ ਹੈ ਕਿ ਇਨਕਲਾਬੀ ਅਤੇ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਪੂਰੇ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਨੇ 23 ਸਾਲਾਂ ਦੀ ਉਮਰ ਵਿੱਚ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਉਨ੍ਹਾਂ ਨੇ ਸ਼ਹੀਦੀ ਪਾਈ। ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਪ ਪਾਰਟੀ ਦੇ ਸੀਨੀਅਰ ਆਗੂ ਜੱਸੀ ਸੋਹੀਆਵਾਲਾ ਵੱਲੋਂ ਮਨਾਇਆ ਗਿਆ। ਉਨ੍ਹਾਂ ਵਲੋਂ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ।


ਉਨ੍ਹਾਂ ਨੇ ਕਿਹਾ ਹੈ ਕਿ ਭਗਤ ਸਿੰਘ ਨੇ 17 ਸਾਲ ਦੀ ਉਮਰ ਵਿੱਚ ਉਨ੍ਹਾਂ ਬਹੁਤੀ ਡੂੰਘਾਈ ਨਾਲ ਪੜ੍ਹਾਈ ਸ਼ੁਰੂ ਕੀਤੀ ਸੀ ਅਤੇ 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਪਹਿਲਾਂ ਹੀ ਉਹ ਇੰਨਾ ਕੁਝ ਕਰ ਗਏ ਸਨ। ਉਹ ਅਜਿਹੇ ਭਾਰਤ ਦਾ ਨਿਰਮਾਣ ਕਰਨਾ ਚਾਹੁੰਦੇ ਸਨ ਜੋ ਗਿਆਨ ਅਧਾਰਤ ਹੋਵੇ ਤਾਂ ਜੋ 98% ਲੋਕਾਂ ਦਾ ਉਨ੍ਹਾਂ 2% ਲੋਕਾਂ ਉੱਤੇ ਰਾਜ ਹੋਵੇ। ਜੋ ਸਰਕਾਰ ਤੇ ਉਦਯੋਗ ਚਲਾਉਣ ਲਈ ਜ਼ਿੰਮੇਵਾਰ ਹਨ।

ਇਸ ਮੌਕੇ ਤੇ ਆਪ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਖੇਡੀਮਾਨੀਆਂ ਨੇ ਕਿਹਾ ਕਿ ਅਸੀਂ ਹਰ ਸਾਲ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਂਦੇ ਹਾਂ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਸ਼ਹੀਦਾਂ ਨੂੰ ਅਣਗੌਲਿਆ ਹੀ ਕਰ ਦਿੱਤਾ ਹੈ।ਉਨ੍ਹਾਂ ਕਿਹਾ ਸਾਨੂੰ ਨਸ਼ਿਆ ਨੂੰ ਤਿਆਗਣ ਦਾ ਪ੍ਰਣ ਕਰਨਾ ਚਾਹੀਦਾ ਹੈ।

ਇਹ ਵੀ ਪੜੋ:ਇੰਪਰੂਵਮੈਂਟ ਟਰੱਸਟ ਦਾ ਨਵਾਂ ਚੇਅਰਮੈਨ ਆਇਆ ਐਕਸ਼ਨ ਮੁੜ 'ਚ

ABOUT THE AUTHOR

...view details