ਪੰਜਾਬ

punjab

ETV Bharat / city

ਸ਼ਰਨਜੀਤ ਸਿੰਘ ਜੋਗੀਪੁਰ ਹੋਏ ਅਕਾਲੀ ਦਲ 'ਚ ਸ਼ਾਮਲ - Akali dal

ਪਟਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਦੇ ਆਗੂ ਸ਼ਰਨਜੀਤ ਸਿੰਘ ਜੋਗੀਪੁਰ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਸ਼ਰਨਜੀਤ ਸਿੰਘ ਜੋਗੀਪੁਰ ਹੋਏ ਅਕਾਲੀ ਦਲ 'ਚ ਸ਼ਾਮਲ

By

Published : Apr 20, 2019, 4:38 PM IST

ਪਟਿਆਲਾ:ਲੋਕ ਸਭਾ ਚੋਣਾਂ ਦੇ ਨੇੜੇ ਆਉਂਦੇ ਹੀ ਦਲ ਬਦਲੀ ਦਾ ਸਿਲਾਸਿਆ ਜਾਰੀ ਹੈ। ਹਾਲ ਹੀ ਵਿੱਚ 'ਆਪ' ਪਾਰਟੀ ਦੇ ਆਗੂ ਸ਼ਰਨਜੀਤ ਸਿੰਘ ਜੋਗੀਪੁਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਵੀਡੀਓ।

ਸ਼ਰਨਜੀਤ ਸਿੰਘ ਜੋਗੀਪੁਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਆਗੂ ਸੁਰਜੀਤ ਸਿੰਘ ਰੱਖੜਾ ਦੀ ਅਗੁਵਾਈ ਵਿੱਚ ਅਕਾਲੀ ਦਲ 'ਚ ਸ਼ਾਮਲ ਹੋਏ। ਸੁਖਬੀਰ ਸਿੰਘ ਬਾਦਲ ਨੇ ਜੋਗੀਪੁਰ ਨੂੰ ਸਿਰੋਪਾ ਪਾਕੇ ਅਕਾਲੀ ਦਲ ਵਿੱਚ ਸ਼ਾਮਲ ਕੀਤਾ। ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਇਥੇ ਸੁਰਜੀਤ ਸਿੰਘ ਰੱਖੜਾ ਦੇ ਘਰ ਪੁੱਜੇ।

ਜ਼ਿਕਰਯੋਗ ਹੈ ਕਿ ਸ਼ਰਨਜੀਤ ਸਿੰਘ ਜੋਗੀਪੁਰ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਤੋਂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸੀ ਅਤੇ ਹੁਣ ਉਨ੍ਹਾਂ ਨੇ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ ਹੈ। ਸ਼ਰਨਮਜੀਤ ਜੋਗੀਪੁਰ ਘਨੌਰ ਚ ਚੰਗਾ ਸਿਆਸੀ ਰਸੂਖ ਰੱਖਦੇ ਹਨ।

ABOUT THE AUTHOR

...view details