ਪਟਿਆਲਾ: ਸ਼ਹਿਰ 'ਚ ਕੁੱਝ ਦੁਕਾਨਦਾਰਾਂ ਵੱਲੋਂ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਦੁਕਾਨਦਾਰਾਂ ਨੇ ਪ੍ਰਸ਼ਾਸਨ ਦੇ ਖਿਲਾਫ਼ ਨਾਅਰੇਬਾਜੀ ਕੀਤੀ। ਦੁਕਾਨਦਾਰ ਇਹ ਪ੍ਰਦਰਸ਼ਨ ਸਥਾਨਕ ਛੋਟੀ ਨਦੀ ਪੁਲ ਦੇ ਕੰਮ ਵਿੱਚ ਹੋ ਰਹੀ ਦੇਰੀ ਦੇ ਕਾਰਨ ਲਗਾ ਰਹੇ ਹਨ। ਦੁਕਾਨਦਾਰਾਂ ਨੇ ਦੱਸਿਆ ਕਿ ਛੋਟੀ ਨਦੀ ਪੁਲ ਦੇ ਕੰਮ ਵਿੱਚ ਹੋ ਰਹੀ ਦੇਰੀ ਦੇ ਕਾਰਨ ਉਨ੍ਹਾਂ ਦਾ ਵਪਾਰ ਮੰਦੀ ਹਾਲਤ 'ਚ ਚਲ ਰਿਹਾ ਹੈ। ਇਸ ਲਈ ਪ੍ਰਸ਼ਾਸਨ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਇਹ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ।
ਪਟਿਆਲਾ 'ਚ ਕੰਮ ਛੱਡ ਧਰਨੇ 'ਤੇ ਬੈਠੇ ਦੁਕਾਨਦਾਰ - Patiala protest news
ਪਟਿਆਲਾ 'ਚ ਕੁੱਝ ਦੁਕਾਨਦਾਰਾਂ ਵੱਲੋਂ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਦੁਕਾਨਦਾਰਾਂ ਨੇ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜੀ ਕੀਤੀ। ਦੁਕਾਨਦਾਰ ਇਹ ਪ੍ਰਦਸ਼ਨ ਸਥਾਨਕ ਛੋਟੀ ਨਦੀ ਪੁਲ ਦੇ ਕੰਮ ਵਿੱਚ ਹੋ ਰਹੀ ਦੇਰੀ ਦੇ ਕਾਰਨ ਲਗਾ ਰਹੇ ਹਨ।
ਫ਼ੋਟੋ।
ਇਸ ਮੌਕੇ ਦੁਕਾਨਦਾਰ ਦੁਕਾਨਾਂ ਨੂੰ ਬੰਦ ਕਰਕੇ ਆਪਣੇ ਸਟਾਫ਼ ਤੇ ਸਥਾਨਕ ਲੋਕਾਂ ਨਾਲ ਇਕੱਠੇ ਹੋ ਕੇ ਪ੍ਰਸ਼ਾਸਨ ਵਿਰੁੱਧ ਆਪਣਾ ਗੁੱਸਾ ਕੱਢ ਰਹੇ ਹਨ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਰਮੇਸ਼ ਗੁਪਤਾ ਨੇ ਦੱਸਿਆ ਕਿ ਦੇਵੀਗੜ੍ਹ ਰੋਡ ਤੇ ਪਟਿਆਲਾ ਨੂੰ ਜੋੜਣ ਲਈ ਬਣੇ ਪੁਲ ਨੂੰ ਤੋੜ ਕੇ ਦੁਬਾਰਾ ਬਣਾਉਣ ਲਈ ਸਰਕਾਰ ਵਲੋਂ ਹੋ ਰਹੀ ਦੇਰੀ ਕਾਰਨ ਉਨ੍ਹਾਂ ਦੇ ਕੰਮ 'ਚ ਨੁਕਸਾਨ ਹੋ ਰਿਹਾ ਹੈ। ਪਿਛਲੇ 8 ਮਹੀਨਿਆਂ ਤੋਂ ਦੇਵੀਗੜ੍ਹ ਰੋਡ 'ਤੇ ਆਉਣ ਵਾਲੇ ਸਾਰੇ ਪਿੰਡਾਂ ਦਾ ਸੰਪਰਕ ਵੀ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਜੇ ਪ੍ਰਸ਼ਾਸਨ ਕੋਈ ਹੱਲ ਨਹੀਂ ਕੱਢ ਦੀ ਤਾਂ ਉਹ ਸੰਘਰਸ਼ ਹੋਰ ਤਿੱਖਾ ਕਰਨਗੇ।