ਪਟਿਆਲਾ: ਵਿਸ਼ਵ ਵਾਤਾਵਰਣ ਦਿਵਸ ਨੂੰ ਲੈਕੇ ਪਿੰਡ ਨੈਣਾਕੋਟ ਨਵਜੋਤ ਕੌਰ ਸਿੱਧੂ ਅਤੇ ਉਨ੍ਹਾਂ ਦੀ ਐਨ.ਜੀ.ਓ ਵਲੋਂ ਪੌਦੇ ਲਗਾਏ ਗਏ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜਾਰੀ ਅਤੇ ਕੋਰੋਨਾ ਪ੍ਰਬੰਧਾਂ ਨੂੰ ਲੈਕੇ ਕਈ ਸਵਾਲ ਖੜੇ ਕੀਤੇ। ਜਿਥੇ ਉਨ੍ਹਾਂ ਵਲੋਂ ਪ੍ਰੈਸ ਵਾਰਤਾ ਕਰਦਿਆਂ ਜਿਥੇ ਆਪਣੀ ਸੰਸਥਾ ਸਬੰਧੀ ਕੀਤੇ ਜਾ ਰਹੇ ਕੰਮਾਂ 'ਤੇ ਚਾਨਣਾ ਪਾਇਆ, ਉਥੇ ਹੀ ਪੰਜਾਬ ਦੇ ਹਸਪਤਾਲਾਂ 'ਚ ਆ ਰਹੀ ਆਕਸੀਜਨ ਅਤੇ ਵੈਕਸੀਨ ਦੀ ਕਮੀ ਨੂੰ ਲੈਕੇ ਵੀ ਸਵਾਲ ਖੜੇ ਕੀਤੇ।
ਇਸ ਮੌਕੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਲੋਂ ਕਦੇ ਵੀ ਆਪਣੇ ਇਲਾਜ ਲਈ ਸਰਕਾਰੀ ਖਰਚ ਦੀ ਮੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਰਤ 'ਚ ਨਿਵੇਸ਼ ਕਰਨ ਲਈ ਐਨ.ਆਰ.ਈਜ਼ ਦਾ ਭਰੋਸਾ ਉਠ ਚੁੱਕਿਆ, ਜਿਸ ਨੂੰ ਮੁੜ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨਾਲ ਹੀ ਸਰਕਾਰ ਵਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਦੇਣ 'ਤੇ ਕਿਹਾ ਕਿ ਸਿਹਤ ਸਹੂਲਤਾਂ ਨੂੰ ਲੈਕੇ ਸਰਕਾਰ ਵਲੋਂ ਕੌਝਾ ਮਜ਼ਾਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਵੀ ਕੀਤੀ।