ਪਟਿਆਲਾ: ਡਰੱਗ ਮਾਮਲੇ 'ਚ ਘਿਰੇ ਸਾਬਕਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਿਆਂਇਕ ਹਿਰਾਸਤ ’ਚ ਹਨ। ਅੱਜ ਉਨ੍ਹਾਂ ਦਾ ਜਨਮਦਿਨ ਹੈ। ਜਿਸ ਦੇ ਚੱਲਦੇ ਸ਼੍ਰੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਜੀਠੀਆ ਅਤੇ ਲੋਕਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਮਿਲਣ ਲਈ ਪਹੁੰਚੇ।
ਮਜੀਠੀਆ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ ਇਸ ਦੌਰਾਨ ਜੇਲ੍ਹ ਦੇ ਬਾਹਰ ਭਾਰੀ ਪੁਲਿਸ ਬਲ ਤੈਨਾਤ ਕੀਤੀ ਗਈ। ਨਾਲ ਹੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਜੇਲ੍ਹ ਤੋਂ ਅੱਗੇ ਨੂੰ ਲੰਗਰ ਵੀ ਲਗਾਇਆ ਗਿਆ। ਬਿਕਰਮ ਮਜੀਠੀਆ ਨੂੰ ਮਿਲਣ ਲਈ ਪਹੁੰਚੇ ਸੁਖਬੀਰ ਬਾਦਲ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਿਆ ਕਿਹਾ ਕਿ ਉਨ੍ਹਾਂ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਇਸ ਦੌਰਾਨ ਜੇਲ੍ਹ ਦੇ ਬਾਹਰ ਭਾਰੀ ਪੁਲਿਸ ਬਲ ਤੈਨਾਤ ਕੀਤੀ ਗਈ। ਨਾਲ ਹੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਜੇਲ੍ਹ ਤੋਂ ਅੱਗੇ ਨੂੰ ਲੰਗਰ ਵੀ ਲਗਾਇਆ ਗਿਆ।ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਕਹਿਣਾ ਹੈ ਕਿ ਕਾਂਗਰਸ ਦੁਆਰਾ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਬਿਕਰਮ ਮਜੀਠੀਆ ਦੇ ਨਾਲ ਮੁਲਾਕਾਤ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ।
ਅਦਾਲਤ ਵਲੋਂ ਜ਼ਮਾਨਤ ਅਰਜ਼ੀ ਰੱਦ
ਕਾਬਿਲੇਗੌਰ ਹੈ ਕਿ ਮੁਹਾਲੀ ਕੋਰਟ ਚ ਡਰੱਗ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ ਸੀ। ਜਿਸ ’ਚ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ। ਫਿਲਹਾਲ ਇਸ ਸਮੇਂ ਬਿਕਰਮ ਮਜੀਠੀਆ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਜੇਲ੍ਹ ’ਚ ਹਨ।
ਦੇਰ ਰਾਤ ਬਦਲੀ ਗਈ ਸੀ ਜੇਲ੍ਹ
ਮੁਹਾਲੀ ਕੋਰਟ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਮਜੀਠੀਆ ਨੂੰ ਜੇਲ੍ਹ ਭੇਜਣ ਤੋਂ ਬਾਅਦ ਮਜੀਠੀਆ ਨੂੰ ਪਹਿਲਾਂ ਸੰਗਰੂਰ ਜੇਲ੍ਹ ਵਿੱਚ ਲਿਜਾਇਆ ਗਿਆ ਸੀ, ਪਰ ਉਸ ਤੋਂ ਬਾਅਦ ਉਨ੍ਹਾਂ ਨੂੰ ਭਾਰੀ ਸੁਰੱਖਿਆ ਹੇਠ ਪਟਿਆਲਾ ਕੇਂਦਰੀ ਸੁਧਾਰ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ। ਇਸ ਮੌਕੇ ਮਜੀਠੀਆ ਦੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਵਿਖਾਈ ਦਿੱਤੇ। ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਇਸ ਮਸਲੇ ਨੂੰ ਲੈਕੇ ਪ੍ਰਸ਼ਾਸਨ ਦੇ ਪ੍ਰਬੰਧਾਂ ਤੇ ਸਵਾਲ ਚੁੱਕੇ ਸੀ। ਇਸ ਦੇ ਨਾਲ ਹੀ, ਉਨ੍ਹਾਂ ਪੰਜਾਬ ਕਾਂਗਰਸ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਉਨ੍ਹਾਂ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਜਾਣ ਬੁਝ ਕੇ ਮਜੀਠੀਆ ਖਿਲਾਫ਼ ਝੂਠਾ ਪਰਚਾ ਕਰਵਾਇਆ ਗਿਆ ਹੈ।
ਕੀ ਹੈ 2017 ਦੀ STF ਡਰੱਗ ਰਿਪੋਰਟ
ਅਦਾਲਤ 'ਚ ਨਸ਼ਿਆਂ ਨਾਲ ਸਬੰਧਤ ਸਾਰੀਆਂ ਜਾਂਚ ਏਜੰਸੀਆਂ, ਜਿਨ੍ਹਾਂ 'ਚ ਐੱਸ.ਟੀ.ਐੱਫ., ਐੱਸ.ਆਈ.ਟੀ., ਈ.ਡੀ., ਸੀ.ਬੀ.ਆਈ ਅਤੇ ਕੇਂਦਰ ਦੀਆਂ ਹੋਰ ਏਜੰਸੀਆਂ ਨੇ ਰਿਪੋਰਟ ਦਾਇਰ ਕੀਤੀ ਹੈ, ਪਰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸ.ਟੀ.ਐੱਫ. ਡਰੱਗਜ਼ ਦੀ ਰਿਪੋਰਟ ਦਾ ਅੱਜ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਇਹ ਰਿਪੋਰਟ। ਜਿਸ 'ਤੇ ਕਾਫੀ ਸਿਆਸਤ ਹੁੰਦੀ ਰਹੀ, ਕਾਂਗਰਸ ਹਮੇਸ਼ਾ ਇਹ ਕਹਿੰਦੀ ਰਹੀ ਕਿ ਇਸ 'ਚ ਬਿਕਰਮ ਸਿੰਘ ਮਜੀਠੀਆ ਦਾ ਨਾਂ ਹੈ।
ਵਿਧਾਨ ਸਭਾ 'ਚ ਵੀ ਕਈ ਵਾਰ ਸਮੱਗਲਰਾਂ (ਨਸ਼ਾ ਵੇਚਣ ਵਾਲੇ) ਨੂੰ ਕਿਹਾ ਗਿਆ ਹੈ, ਸਿੱਧੂ, ਸੁਖਜਿੰਦਰ ਰੰਧਾਵਾ, ਕੁਲਬੀਰ ਜੀਰਾ, ਰਾਜਕੁਮਾਰ ਵੇਰਕਾ, ਰਾਜਾ ਵੜਿੰਗ ਖੁੱਲ੍ਹੇਆਮ ਬਿਕਰਮ ਮਜੀਠੀਆ ਨੂੰ ਪੰਜਾਬ 'ਚ ਨਸ਼ਿਆਂ ਲਈ ਜ਼ਿੰਮੇਵਾਰ ਦੱਸਦੇ ਆਏ ਹਨ। ਪਰ ਕਿਹਾ ਜਾਂਦਾ ਹੈ ਕਿ ਐਸਟੀਐਫ ਦੀ ਰਿਪੋਰਟ ਵਿੱਚ 6000 ਕਰੋੜ ਰੁਪਏ ਦੀ ਜਾਣਕਾਰੀ ਦਿੱਤੀ ਗਈ ਹੈ, ਹਾਲਾਂਕਿ ਇਸ ਵਿੱਚ ਵੱਡੇ ਨਾਮ ਜ਼ਰੂਰ ਸ਼ਾਮਲ ਹਨ, ਪਰ ਮਜੀਠੀਆ ਦਾ ਨਾਂ ਇਸ ਰਿਪੋਰਟ ਵਿੱਚ ਸ਼ਾਮਲ ਨਹੀਂ ਹੈ, ਜਦੋਂ ਇਸ ਰਿਪੋਰਟ ਨੂੰ ਜਨਤਕ ਕਰਨ ਦੀ ਅਰਜ਼ੀ ਹਾਈਕੋਰਟ ਵਿੱਚ ਪਾਈ ਗਈ ਸੀ।
ਇਹ ਵੀ ਪੜੋ:ਯੂਕਰੇਨ ’ਚ ਫਸੇ ਵਿਦਿਆਰਥੀਆਂ ਲਈ ਦਲਜੀਤ ਚੀਮਾ ਨੇ ਕੀਤੀ ਕੇਂਦਰ ਸਰਕਾਰ ਨੂੰ ਅਪੀਲ