ਪਟਿਆਲਾ :ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਫਾਈ ਕਰਮਚਾਰੀਆਂ ਤੇ ਸਿਕਊਰਟੀ ਯੂਨੀਅਨ ਨੇ ਧਰਨਾ ਦਿੱਤਾ। ਸਫਾਈ ਕਰਮਚਾਰੀਆਂ ਨੇ ਇਹ ਧਰਨਾ ਸਮੇਂ ਸਿਰ ਤਨਖਾਹ ਨਾ ਮਿਲਣ ਕਾਰਨ ਲਾਇਆ ਗਿਆ। ਇਹ ਧਰਨਾ ਲਗਾਤਾਰ ਪਿਛਲੇ 4 ਦਿਨਾਂ ਤੋਂ ਜਾਰੀ ਹੈ। ਵਰਕਰਾਂ ਨੇ ਯੂਨੀਵਰਸਿਟੀ ਪ੍ਰਬੰਧਕਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਉਨ੍ਹਾਂ ਦੀ ਮੰਗਾਂ ਜਲਦ ਤੋਂ ਜਲਦ ਪੂਰੀਆਂ ਕੀਤੇ ਜਾਣ ਦੀ ਗੱਲ ਕਹੀ।
ਇਥੇ ਵਿਦਿਆਰਥੀ ਵੀ ਸਫਾਈ ਕਰਮਚਾਰੀਆਂ ਦਾ ਸਮਰਥਨ ਕਰਦੇ ਨਜ਼ਰ ਆਏ। ਮੌਕੇ 'ਤੇ ਵਿਦਿਆਰਥੀ ਗੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਉਹ ਆਪਣੇ ਸਾਥਿਆਂ ਨਾਲ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਪੁੱਜੇ ਹਨ। ਉਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕੰਮ ਕਰਦਾ ਹੈ ਤਾਂ ਉਹ ਤਨਖਾਹ ਦਾ ਹੱਕਦਾਰ ਹੈ। ਯੂਨੀਵਰਸਿਟੀ ਪ੍ਰਬੰਧਕਾਂ ਨੂੰ ਜਲਦ ਤੋਂ ਜਲਦ ਇਨ੍ਹਾਂ ਕਰਮਚਾਰੀਆਂ ਦੀ ਤਨਖਾਹ ਰਿਲੀਜ਼ ਕਰ ਦੇਣੀ ਚਾਹੀਦੀ ਹੈ ਤਾਂ ਜੋ ਉਹ ਆਪਣਾ ਗੁਜਾਰਾ ਕਰ ਸਕਣ।