ਪਟਿਆਲਾ: ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬਸੰਤ ਪੰਚਮੀ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਹੈਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਕਵੀ ਦਰਬਾਰ, ਕੀਰਤਨ ਦਰਬਾਰ, ਢਾਡੀ ਦਰਬਾਰ ਅਤੇ ਬਸੰਤ ਰਾਗ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ 16 ਫਰਵਰੀ ਨੂੰ 9.30 ਵਜੇ ਪਾਏ ਜਾਣਗੇ। 15 ਫਰਵਰੀ ਨੂੰ ਰਾਤ 8.30 ਵਜੇ ਤੋਂ 11.00 ਵਜੇ ਤੱਕ ਕਵੀ ਦਰਬਾਰ ਦਾ ਆਯੋਜਨ ਹੋਵੇਗਾ।
ਗੁ: ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੀਆਂ ਤਿਆਰੀਆਂ ਮੁਕੰਮਲ - ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ
ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬਸੰਤ ਪੰਚਮੀ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਹੈਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਕਵੀ ਦਰਬਾਰ, ਕੀਰਤਨ ਦਰਬਾਰ, ਢਾਡੀ ਦਰਬਾਰ ਅਤੇ ਬਸੰਤ ਰਾਗ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ 16 ਫਰਵਰੀ ਨੂੰ ਕੀਰਤਨ ਸਮਾਗਮ ਅਤੇ ਹਜ਼ੂਰੀ ਕੀਰਤਨੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਹੈਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਦੱਸਿਆ ਕਿ 16 ਫਰਵਰੀ ਨੂੰ ਢਾਡੀ ਦਰਬਾਰ ਅਤੇ ਸ਼ਾਮ ਬਸੰਤ 5.00 ਵਜੇ ਤੋਂ ਰਾਤ 11.00 ਵਜੇ ਤਕ ਬਸੰਤ ਰਾਗ ਕੀਰਤਨ ਦਰਬਾਰ ਦਾ ਆਯੋਜਨ ਹੋਵੇਗਾ। ਉਨ੍ਹਾਂ ਅਪੀਲ ਕੀਤੀ ਕਿ ਬਸੰਤ ਪੰਚਮੀ ਮੌਕੇ ਆਯੋਜਿਤ ਧਾਰਮਕ ਸਮਾਗਮ ’ਚ ਸੰਗਤਾਂ ਵੱਧ ਚੜਕੇ ਸ਼ਮੂਲੀਅਤ ਕਰਨ।
ਉਧਰ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਕਿਹਾ ਕਿ ਬਾਬਾ ਅਮਰੀਕ ਸਿੰਘ ਜੀ ਵੱਲੋਂ ਗੁਰਦੁਆਰਾ ਸਾਹਿਬ ਜੀ ਕਾਰ ਸੇਵਾ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ 3 ਗੇਟ ਬਣਾਏ ਜਾ ਰਹੇ ਹਨ, ਜਿਹਨਾਂ ਦਾ ਜਲਦ ਹੀ ਉਦਘਾਟਨ ਕਰ ਦਿੱਤਾ ਜਾਵੇਗਾ।