ਪਟਿਆਲਾ: ਆਸਟ੍ਰੇਲੀਆ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਤਿੰਨ ਪੰਜਾਬੀਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਪੰਜਾਬੀਆਂ ਦੀ ਪਛਾਣ 16 ਸਾਲਾ ਇਸ਼ਪ੍ਰੀਤ ਸਿੰਘ, ਸਵਰਨਜੀਤ ਸਿੰਘ ਤੇ ਅਮਨਦੀਪ ਕੌਰ ਵਜੋਂ ਹੋਈ ਹੈ, ਜੋ ਕਿ ਸਮਾਣਾ ਦੇ ਰਹਿੰਣ ਵਾਲੇ ਸਨ।
ਆਸਟ੍ਰੇਲੀਆ 'ਚ ਵਾਪਰਿਆ ਦਰਦਨਾਕ ਹਾਦਸਾ, ਮਹਿਲਾ ਸਣੇ 3 ਪੰਜਾਬੀਆਂ ਦੀ ਮੌਤ - punjabi died in Australia
ਆਸਟ੍ਰੇਲੀਆ 'ਚ ਵਾਪਰੇ ਦਰਦਨਾਕ ਹਾਦਸੇ 'ਚ ਮਹਿਲਾ ਸਣੇ 3 ਪੰਜਾਬੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇ।
ਇਨ੍ਹਾਂ ਤਿੰਨਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਿੰਡ 'ਚ ਸੋਗ ਦੀ ਲਹਿਰ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਂਵੇ।
ਦੱਸਣਯੋਗ ਹੈ ਕਿ ਇਸ਼ਪ੍ਰੀਤ 11ਵੀਂ ਦੀ ਜਮਾਤ 'ਚ ਪੜ੍ਹਦਾ ਸੀ। ਉਹ ਆਪਣੀ ਮਾਤਾ ਗੁਰਮੀਤ ਸਿੰਘ ਤੇ ਚਾਚੀ ਅਮਨਦੀਪ ਕੌਰ ਨਾਲ ਆਸਟ੍ਰੇਲੀਆ 'ਚ ਸਿੱਖਿਆ ਹਾਸਲ ਕਰਨ ਲਈ ਇੱਕ ਟੈਸਟ ਦੇਣ ਲਈ ਗਿਆ ਸੀ। ਹਾਦਸਾ ਉਸ ਵੇਲੇ ਹੋਇਆ ਜਦੋਂ ਸਾਰੇ ਮੈਲਬੋਰਨ ਘੁੰਮਣ ਲਈ ਨਿਕਲੇ। ਇਸ ਦੌਰਾਨ ਰਾਹ 'ਚ ਰੁੱਖ ਦਾ ਇੱਕ ਵੱਡਾ ਹਿੱਸਾ ਟੁੱਟ ਕੇ ਕਾਰ 'ਤੇ ਡਿੱਗ ਗਿਆ। ਇਸ ਹਾਦਸੇ 'ਚ ਸਵਾਰ ਸਵਰਨਜੀਤ ਸਿੰਘ ਉਸਦੀ ਪਤਨੀ ਅਮਨਦੀਪ ਕੌਰ ਤੇ ਭਤੀਜੇ ਦੀ ਦਰਦਨਾਕ ਮੌਤ ਹੋ ਗਈ। ਜਦਕਿ ਗੁਰਮੀਤ ਕੌਰ ਗੰਭੀਰ ਜ਼ਖ਼ਮੀ ਹਨ।