ਪੰਜਾਬ

punjab

ETV Bharat / city

ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਭਾਸ਼ਾ ਵਿਭਾਗ ਨੇ ਕਰਵਾਇਆ ਕਵੀ ਦਰਬਾਰ - Department of Languages

ਸਰਕਾਰ ਦੁਆਰਾ ਪੰਜਾਬੀ ਮਾਂ ਬੋਲੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬੀ ਭਾਸ਼ਾ ਦਾ ਪ੍ਰਚਾਰ ਅਤੇ ਪ੍ਰਸਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਪੰਜਾਬ ਦੇ ਵੱਲੋਂ ਪੂਰੇ ਪੰਜਾਬ ਭਰ ਵਿੱਚ ਰਾਜਭਾਸ਼ਾ ਪੰਜਾਬੀ ਨੂੰ ਸਮਰਪਿਤ ਪੰਜਾਬੀ ਮਹੀਨਾ 2021 ਮਨਾਇਆ ਜਾ ਰਿਹਾ ਹੈ।

ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਭਾਸ਼ਾ ਵਿਭਾਗ ਨੇ ਕਰਵਾਇਆ ਕਵੀ ਦਰਬਾਰ
ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਭਾਸ਼ਾ ਵਿਭਾਗ ਨੇ ਕਰਵਾਇਆ ਕਵੀ ਦਰਬਾਰ

By

Published : Nov 11, 2021, 10:37 PM IST

ਬਰਨਾਲਾ:ਸਰਕਾਰ ਦੁਆਰਾ ਪੰਜਾਬੀ ਮਾਂ ਬੋਲੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬੀ ਭਾਸ਼ਾ ਦਾ ਪ੍ਰਚਾਰ ਅਤੇ ਪ੍ਰਸਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਪੰਜਾਬ ਦੇ ਵੱਲੋਂ ਪੂਰੇ ਪੰਜਾਬ ਭਰ ਵਿੱਚ ਰਾਜਭਾਸ਼ਾ ਪੰਜਾਬੀ ਨੂੰ ਸਮਰਪਿਤ ਪੰਜਾਬੀ ਮਹੀਨਾ 2021 ਮਨਾਇਆ ਜਾ ਰਿਹਾ ਹੈ।

ਜਿਸਦੇ ਤਹਿਤ ਅੱਜ( ਬੁੱਧਵਾਰ) ਬਰਨਾਲੇ ਦੇ ਇੱਕ ਨਿੱਜੀ ਕਾਲਜ ਵਿੱਚ ਕਵੀ ਦਰਬਾਰ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਪੱਧਰ ਉੱਤੇ ਵੱਡੀ ਗਿਣਤੀ ਵਿੱਚ ਕਵੀਆਂ ਅਤੇ ਸਾਹਿਤਕਾਰਾਂ ਨੇ ਭਾਗ ਲਿਆ।

ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਭਾਸ਼ਾ ਵਿਭਾਗ ਨੇ ਕਰਵਾਇਆ ਕਵੀ ਦਰਬਾਰ

ਇਸ ਮੌਕੇ ਕਵੀ ਅਤੇ ਸਾਹਿਤਕਾਰਾਂ ਨੇ ਆਪਣੀ ਕਵਿਤਾਵਾਂ ਅਤੇ ਰਚਨਾਵਾਂ ਨਾਲ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਪੰਜਾਬੀ ਭਾਸ਼ਾ, ਬੋਲੀ ਨਾਲ ਜੁੜੇ, ਪੰਜਾਬ ਦੇ ਇਤਿਹਾਸ ਨਾਲ ਜੁੜੀਆਂ ਕਵਿਤਾਵਾਂ ਅਤੇ ਸਾਹਿਤਕਾਰਾਂ ਦੇ ਨਾਵਲ ਅਤੇ ਕਿਤਾਬਾਂ ਦਾ ਇੱਕ ਵਿਸ਼ਾਲ ਕਿਤਾਬ ਮੇਲਾ ਵੀ ਲਗਾਇਆ ਗਿਆ।

ਇਸ ਮੌਕੇ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਓਮ ਪ੍ਰਕਾਸ਼ ਗਾਸੋ ਨੇ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਪੰਜਾਬੀ ਕਵਿਤਾਵਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ, ਅਜਿਹੇ ਉਪਰਾਲੇ ਸ਼ਲਾਘਾਯੋਗ ਹਨ।

ਉਥੇ ਇਸ ਮੌਕੇ ਭਾਸ਼ਾ ਵਿਭਾਗ ਦੇ ਡਿਪਟੀ ਡਾਇਰੈਕਟਰ ਵੀਰਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਜ਼ਿਲ੍ਹਾ ਪੱਧਰ ਤੇ ਕਵੀ ਦਰਬਾਰ ਕਰਵਾਏ ਜਾ ਰਹੇ ਹਨ। ਜਿਸ ਤਹਿਤ ਅੱਜ ਬਰਨਾਲਾ ਵਿੱਚ ਇਹ ਸਮਾਗਮ ਕੀਤਾ ਗਿਆ ਹੈ। ਇਸ ਵਿਚ ਇਲਾਕੇ ਭਰ ਦੇ ਕਵੀ ਅਤੇ ਸਾਹਿਤਕਾਰ ਬੁਲਾਏ ਗਏ ਹਨ। ਜਿੰਨਾਂ ਵਲੋਂ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਗਈਆਂ ਹਨ। ਇਹ ਸਮਾਗਮ ਅੱਗੇ ਵੀ ਜਾਰੀ ਰਹਿਣਗੇ।

ਇਹ ਵੀ ਪੜ੍ਹੋ:ਸੁਲਤਾਨਵਿੰਡ ਰੋਡ 'ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਵਿਧਾਇਕ ਦੇ ਪੀ.ਏ. 'ਤੇ ਇਲਜ਼ਾਮ

ABOUT THE AUTHOR

...view details