ਪਟਿਆਲਾ: ਸ਼ਹਿਰ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ ਹੋ ਗਈ ਹੈ। ਇਹ ਦੋਵੇਂ ਭਰਾ ਬਾਹਦੂਰਗੜ੍ਹ ਫੈਕਟਰੀ ਵਿਚ ਕੰਮ ਕਰਦੇ ਸਨ। ਇਹ ਹਾਦਸਾ ਐਤਵਾਰ ਸ਼ਾਮ ਨੂੰ ਉਸ ਵੇਲੇ ਵਾਪਰਿਆ ਜਦੋਂ ਉਹ ਕੰਮ ਤੋਂ ਛੁੱਟੀ ਕਰਕੇ ਵਾਪਿਸ ਘਰ ਪਰਤ ਰਹੇ ਸਨ। ਇਹ ਦੋਵੇਂ ਭਰਾ ਕਾਠਮਠੀ ਪਿੰਡ ਦੇ ਰਹਿਣ ਵਾਲੇ ਸਨ।
ਪਟਿਆਲਾ 'ਚ ਦਰਦਨਾਕ ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ - patiala news
ਪਟਿਆਲਾ 'ਚ 2 ਸਕੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੱਕ ਟਰੱਕ ਨੇ ਮੋਟਰ ਸਾਈਕਲ ਨੂੰ ਪਿੱਛੋਂ ਆ ਕੇ ਜ਼ੋਰਦਾਰ ਟੱਕਰ ਮਾਰੀ, ਜਿਸ ਕਾਰਨ ਦੌਹਾਂ ਸਵਾਰਾਂ ਦੀ ਮੌਕੇ ਉੱਤੇ ਮੌਤ ਹੋ ਗਈ।
ਪਟਿਆਲਾ 'ਚ ਦਰਦਨਾਕ ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ
ਚਸ਼ਮਦੀਦਾਂ ਨੇ ਦੱਸਿਆ ਕਿ ਇੱਕ ਟਰੱਕ ਨੇ ਮੋਟਰ ਸਾਈਕਲ ਨੂੰ ਪਿੱਛੋਂ ਆ ਕੇ ਜ਼ੋਰਦਾਰ ਟੱਕਰ ਮਾਰੀ, ਜਿਸ ਕਾਰਨ ਦੋਹਾਂ ਸਵਾਰਾਂ ਦੀ ਮੌਕੇ ਉੱਤੇ ਮੌਤ ਹੋ ਗਈ। ਜਾਣਕਾਰੀ ਮੁਤਾਬਕ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।