ਪੰਜਾਬ

punjab

ETV Bharat / city

ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਚੁਣੇ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ’ਚ ਲੱਗੀ: ਪਰਨੀਤ ਕੌਰ

ਕਿਸਾਨਾਂ ਦੀ ਆਵਾਜ਼ ਰਾਸ਼ਟਰਪਤੀ ਤੱਕ ਨਾ ਪੁੱਜਣ ਦੇਣਾ ਚੁਣੇ ਹੋਏ ਨੁਮਾਇੰਦਿਆਂ ਦੇ ਹੱਕਾਂ ’ਤੇ ਡਾਕਾ ਮਾਰਨ ਬਰਾਬਰ ਹੈ। ਦੇਸ਼ ਦੇ ਅੰਨਦਾਤਾ ਪ੍ਰਤੀ ਕੇਂਦਰ ਸਰਕਾਰ ਦੀ ਉਦਾਸੀਨਤਾ ਇਤਿਹਾਸ ’ਚ ਕਾਲੇ ਅੱਖਰਾਂ ’ਚ ਲਿਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹਮੇਸ਼ਾਂ ਅੰਨਦਾਤਾ ਦੇ ਨਾਲ ਖੜ੍ਹੀ ਰਹੇਗੀ।

ਕੇਂਦਰ ਸਰਕਾਰ ਕਿਸਾਨਾਂ ਦੇ ਨਾਲ-ਨਾਲ ਚੁਣੇ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ’ਚ ਲੱਗੀ: ਪਰਨੀਤ ਕੌਰ
ਕੇਂਦਰ ਸਰਕਾਰ ਕਿਸਾਨਾਂ ਦੇ ਨਾਲ-ਨਾਲ ਚੁਣੇ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ’ਚ ਲੱਗੀ: ਪਰਨੀਤ ਕੌਰ

By

Published : Dec 24, 2020, 7:36 PM IST

ਪਟਿਆਲਾ: ਮੈਂਬਰ ਲੋਕ ਸਭਾ ਪਟਿਆਲਾ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ, ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ-ਨਾਲ ਚੁਣੇ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ਦੀ ਕਰੜੀ ਨਿੰਦਾ ਕੀਤੀ। ਇਸ ਨੂੰ ਦੇਸ਼ ਦੇ ਸਮੁੱਚੇ ਅੰਨਦਾਤਾ ਦੀ ਤੌਹੀਨ ਕਰਾਰ ਦਿੱਤਾ ਹੈ।

ਕੇਂਦਰ ਸਰਕਾਰ ਕਿਸਾਨਾਂ ਦੇ ਨਾਲ-ਨਾਲ ਚੁਣੇ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ’ਚ ਲੱਗੀ: ਪਰਨੀਤ ਕੌਰ

ਰਾਸ਼ਟਰਪਤੀ ਨੂੰ ਕਾਨੂੰਨ ਰੱਦ ਕਰਨ ਦੀ ਪਟੀਸ਼ਨ ਸੌਂਪੀ

  • ਦਿੱਲੀ ਦੇ ਮੰਦਰ ਮਾਰਗ ਪੁਲਿਸ ਸਟੇਸ਼ਨ ਤੋਂ ਰਿਹਾਅ ਹੋਣ ਬਾਅਦ ਜਾਰੀ ਪ੍ਰੈੱਸ ਬਿਆਨ ’ਚ ਪਟਿਆਲਾ ਦੇ ਐੱਮ ਪੀ ਪਰਨੀਤ ਕੌਰ ਨੇ ਕਿਹਾ ਕਿ ਅੱਜ ਕਾਂਗਰਸ ਦੇ ਰਾਜ ਸਭਾ, ਲੋਕ ਸਭਾ ਮੈਂਬਰ ਅਤੇ ਕੇਂਦਰੀ ਵਰਕਿੰਗ ਕਮੇਟੀ ਅਤੇ ਯੂਥ ਕਾਂਗਰਸ ਦੇ ਆਗੂ ਆਲ ਇੰਡੀਆਂ ਕਾਂਗਰਸ ਕਮੇਟੀ ਦੇ ਦਫ਼ਤਰ ਤੋਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਅਗਵਾਈ ’ਚ ਦੇਸ਼ ਦੇ ਰਾਸ਼ਟਰਪਤੀ ਨੂੰ ਦੋ ਕਰੋੜ ਕਿਸਾਨਾਂ ਵੱਲੋਂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਪਟੀਸ਼ਨ ਸੌਂਪਣ ਲਈ ਪੈਦਲ ਤੁਰੇ ਪਰੰਤੂ ਕੇਂਦਰ ਸਰਕਾਰ ਨੇ ਇਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਨੂੰ ਏਆਈਸੀਸੀ ਦੇ ਦਫ਼ਤਰ ਦੇ ਬਾਹਰ ਹੀ ਬੈਰਿਕੇਡ ਲੱਗਾ ਕੇ ਰੋਕਿਆ ਗਿਆ।
  • ਉਨ੍ਹਾਂ ਕਿਹਾ ਕਿ ਕਾਂਗਰਸ ਆਗੂਆਂ ਵੱਲੋਂ ਤਿੰਨ ਮੈਂਬਰਾਂ ਨੂੰ ਪਟੀਸ਼ਨ ਦੇਣ ਦੀ ਆਗਿਆ ਬਾਅਦ, ਬਾਲੀ ਵਫ਼ਦ ਦੇ ਰਾਸ਼ਟਰਪਤੀ ਭਵਨ ਦੇ ਗੇਟ ਦੇ ਬਾਹਰ ਤੱਕ ਜਾਣ ਦੀ ਕੀਤੀ ਮੰਗ ਨੂੰ ਵੀ ਦਰ-ਕਿਨਾਰ ਕਰ ਦਿੱਤਾ ਗਿਆ।

ਕੇਂਦਰ ਸਰਕਾਰ ਦਾ ਦੇਸ਼ ਦੇ ਅੰਨਦਾਤਾ ਪ੍ਰਤੀ ਉਦਾਸੀਨ ਵਤੀਰਾ

ਕੇਂਦਰ ਸਰਕਾਰ ਕਿਸਾਨਾਂ ਦੇ ਨਾਲ-ਨਾਲ ਚੁਣੇ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ’ਚ ਲੱਗੀ: ਪਰਨੀਤ ਕੌਰ
  • ਪਰਨੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਦੇਸ਼ ਦੇ ਅੰਨਦਾਤਾ ਪ੍ਰਤੀ ਇਹ ਉਦਾਸੀਨ ਵਤੀਰਾ ਦੇਸ਼ ਦੇ ਇਤਿਹਾਸ ’ਚ ਕਾਲੇ ਅੱਖਰਾਂ ’ਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਅੰਨਦਾਤਾ ਸਾਡਾ ਮਾਣ ਹੈ ਅਤੇ ਅਸੀਂ ਉਦੋਂ ਤੱਕ ਟਿਕ ਕੇ ਨਹੀਂ ਬੈਠਾਂਗੇ, ਜਦੋਂ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ।
  • ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਸੂਬੇ ਦੇ ਖੇਤੀ ਅਰਥਚਾਰੇ ਅਤੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਇਨ੍ਹਾਂ ਕਾਲੇ ਕਾਨੂੰਨਾਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਹਮੇਸ਼ਾਂ ਇਨ੍ਹਾਂ ਦੇ ਵਿਰੋਧ ’ਚ ਡੱਟ ਕੇ ਖੜ੍ਹੇਗੀ।
  • ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੱਡ ਚੀਰਵੀਂ ਸਰਦੀ ’ਚ ਦਿੱਲੀ ਆਪਣੇ ਹੱਕਾਂ ਦੀ ਮੰਗ ’ਤੇ ਬੈਠੇ ਕਿਸਾਨਾਂ ਦੇ ਪਰਿਵਾਰਾਂ ਦੀ ਹੰਗਾਮੀ ਮੱਦਦ ਲਈ ਹੈਲਪਲਾਈਨ 1091 ਅਤੇ ਪੁਲਿਸ ਹੈਲਪ ਲਾਈਨ 112 ਚਲਾਉਣ ਦੇ ਫੈਸਲੇ ਦੀ ਪ੍ਰੋੜ੍ਹਤਾ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਕਿਸਾਨੀ ਸੰਘਰਸ਼ ਦੌਰਾਨ ਫੌਤ ਹੋ ਚੁੱਕੇ ਅੰਨਦਾਤੇ ਦੇ ਪਰਿਵਾਰਾਂ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ।

ABOUT THE AUTHOR

...view details