ਪਟਿਆਲਾ : ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵੱਲੋਂ ਸਮੇਂ ਸਿਰ ਤਨਖਾਹਾਂ ਨਾ ਮਿਲਣ 'ਤੇ ਮੁਲਾਜ਼ਮਾਂ ਨੇ ਸ਼ਹਿਰ ਦੇ ਜਲ ਸਪਲਾਈ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਸੂਬੇ ਦੇ ਵਿੱਤ ਮੰਤਰੀ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਬਾਰੇ ਈਟੀਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੇ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਵਾਰ-ਵਾਰ ਖ਼ਜਾਨਾ ਖਾਲ੍ਹੀ ਹੋਣ ਦੀ ਗੱਲ ਕਹਿ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਖ਼ੁਦੇ ਦੇ ਨੇਤਾਵਾਂ ਅਤੇ ਵਿਧਾਇਕਾਂ ਦੀਆਂ ਤਨਖਾਹਾਂ ਸਮੇਂ ਸਿਰ ਮਿਲ ਜਾਂਦੀਆਂ ਹਨ , ਪਰ ਜਦ ਮੁਲਾਜ਼ਮਾਂ ਦੀ ਵਾਰੀ ਆਉਂਦੀ ਹੈ ਤਾਂ ਉਨ੍ਹਾਂ ਦੀਆਂ ਤਨਖਾਹਾਂ ਰੋਕ ਦਿੱਤਿਆ ਜਾਂਦੀਆਂ ਹਨ। ਇਹ ਸਰਕਾਰ ਵੱਲੋਂ ਮੁਲਾਜ਼ਮਾਂ ਪ੍ਰਤੀ ਵਿਤਕਰੇ ਦੇ ਵਿਵਹਾਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਲਈ ਦੋ ਵਕਤ ਦੀ ਰੋਟੀ ਅਤੇ ਪਰਿਵਾਰ ਪਾਲਣਾ ਔਖਾ ਹੋ ਰਿਹਾ ਹੈ। ਸਰਕਾਰ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ।