ਪਟਿਆਲਾ:ਅੱਜ ਪੂਰੀ ਦੁਨੀਆਂ ਵਿੱਚ ਅੰਤਰਰਾਸ਼ਟਰੀ ਯੂਥ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਨੌਜਵਾਨਾਂ ਨੂੰ ਚੰਗੇ ਕੰਮਾਂ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਪਟਿਆਲਾ ਵਿੱਚ ਵੀ ਅੰਤਰਰਾਸ਼ਟਰੀ ਯੂਥ ਦਿਵਸ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬੱਚਿਆ ਤੇ ਨੌਜਵਾਨਾਂ ਨੇ ਭਾਗ ਲਿਆ। ਇਸ ਮੌਕੇ ਪਟਿਆਲਾ ਵਿੱਚ ਵੀ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਮੁੱਖ ਤੌਰ ‘ਤੇ ਸ਼ਿਰਕਤ ਕੀਤੀ।
International Youth Day ਮੌਕੇ ਪਟਿਆਲਾ 'ਚ ਕੀ ਰਿਹਾ ਖ਼ਾਸ
ਪਟਿਆਲਾ ਵਿੱਚ ਵੀ ਅੰਤਰਰਾਸ਼ਟਰੀ ਯੂਥ ਦਿਵਸ (International Youth Day) ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬੱਚਿਆ ਤੇ ਨੌਜਵਾਨਾਂ ਨੇ ਭਾਗ ਲਿਆ। ਪਟਿਆਲਾ (Patiala) ਵਿੱਚ ਵੀ ਇੱਕ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ਪਟਿਆਲਾ ਪ੍ਰਸ਼ਾਸਨ ਵੱਲੋਂ ਸੈਂਟਰਲ ਲਾਇਬ੍ਰੇਰੀ ਵਿਖੇ ਬੱਚਿਆ ਦੇ ਪੇਂਟਿੰਗ, ਡਵੇਟ ਤੇ ਖੇਡ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬੱਚਿਆ ਤੇ ਨੌਜਵਾਨਾਂ ਹਿੱਸਾ ਲਿਆ। ਨਾਲ ਹੀ ਪ੍ਰਸ਼ਾਸਨ ਵੱਲੋਂ ਬੱਚਿਆ ਤੇ ਨੌਜਵਾਨਾਂ ਨੂੰ ਸਾਫ਼ ਵਾਤਾਵਰਨ ਦੇ ਪ੍ਰਤੀ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਾਫ਼-ਸਫਾਈ ਨੂੰ ਲੈਕੇ ਇੱਕ ਮਾਰਚ ਵੀ ਕੱਢਿਆ ਗਿਆ। ਜਿਸ ਵਿੱਚ ਬੱਚਿਆ ਤੇ ਨੌਜਵਾਨਾਂ ਨੇ ਜਨਕਤ ਥਾਵਾਂ ‘ਤੇ ਸਾਫ਼ ਸਫਾਈ ਕੀਤੀ।
ਇਸ ਮੌਕੇ ਬੱਚਿਆ ਨੇ ਵਿੱਚ ਕਾਫ਼ੀ ਖੁਸ਼ੀ ਵੇਖਣ ਨੂੰ ਮਿਲੀ। ਮੀਡੀਆ ਨਾਲ ਗੱਲਬਾਤ ਦੌਰਾਨ ਬੱਚਿਆ ਨੇ ਕਿਹਾ, ਕਿ ਅਜਿਹੇ ਮੁਕਾਬਲਿਆਂ ਦੀ ਲੋੜ ਹੈ। ਤਾਂ ਜੋ ਆਉਣ ਵਾਲੇ ਸਮੇਂ ਵਿੱਚ ਚੰਗੇ ਖਿਡਾਰੀ ਬਣਾਏ ਜਾ ਸਕਣ।
ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ, ਨੌਜਵਾਨਾਂ ਨੂੰ ਚੰਗੇ ਵਾਤਾਵਰਤ ਤੇ ਚੰਗੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਤਾਂ ਜੋ ਉਹ ਆਪਣਾ ਵਧੀਆ ਭਵਿੱਖ ਬਣਾ ਸਕਣ। ਇਸ ਮੌਕੇ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਪੌਸ਼ਟਿਕ ਖੁਰਾਕ ਤੇ ਵਾਤਾਵਰਨ ਦੀ ਸੰਭਾਲ ਲਈ ਸੁਚੇਤ ਕਰਦਿਆਂ ਖੇਡਾਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਗਿਆ।
ਇਹ ਵੀ ਪੜ੍ਹੋ:ਹੁਣ ਇਸ ਸਕੂਲ ’ਚੋਂ 2 ਬੱਚੇ ਆਏ ਕੋਰੋਨਾ ਪੌਜ਼ੀਟਿਵ