ਨਾਭਾ: ਕੇਂਦਰ ਵੱਲੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ' ਜਿੱਥੇ ਵਾਧੇ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ (Youth Congress) ਦੇ ਵੱਲੋਂ ਸੂਬੇ ਭਰ ’ਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਨਾਭਾ ਵਿਖੇ ਵੀ ਯੂਥ ਕਾਂਗਰਸ (Youth Congress) ਵੱਲੋਂ ਪਿੰਡ ਦੁਲੱਦੀ ਸਥਿਤ ਪੈਟਰੋਲ ਪੰਪ ਦੇ ਬਾਹਰ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
PROTEST: ਮਹਿੰਗਾਈ ਖ਼ਿਲਾਫ਼ ਯੂਥ ਕਾਂਗਰਸ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ - burns PM's effigy
ਨਾਭਾ ਯੂਥ ਕਾਂਗਰਸ (Youth Congress) ਦੇ ਪ੍ਰਧਾਨ ਮਨਜਿੰਦਰ ਸਿੰਘ ਜਿੰਦਰੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਇਹ ਵੀ ਪੜੋ: PROTEST: ਤੇਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਨੇ ਕੀਤਾ ਪ੍ਰਦਰਸ਼ਨ
ਇਸ ਮੌਕੇ ਨਾਭਾ ਯੂਥ ਕਾਂਗਰਸ (Youth Congress) ਦੇ ਪ੍ਰਧਾਨ ਮਨਜਿੰਦਰ ਜਿੰਦਰੀ ਅਤੇ ਜਗਦੀਪ ਸਿੰਘ ਚੱਠਾ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਝੂਠੇ ਲਾਰੇ ਲਗਾ ਕੇ ਸੱਤਾ ਪ੍ਰਾਪਤ ਕੀਤੀ ਸੀ ਅਤੇ ਚੰਗੇ ਦਿਨ ਲਿਆਉਣ ਦਾ ਵਾਅਦਾ ਕੀਤਾ ਸੀ, ਜੋ ਅੱਜ ਸਿਰਫ ਵਾਅਦਾ ਹੀ ਬਣਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਵਧ ਰਹੀਆਂ ਤੇਲ ਦੀਆਂ ਕੀਮਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਲੋਕ ਹੁਣ ਅੱਛੇ ਦਿਨਾਂ ਨੂੰ ਲਿਆਉਣ ਲਈ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਤਾਂ ਜੋ ਕੇਂਦਰ ਦੀ ਭਾਜਪਾ ਸਰਕਾਰ ਨੂੰ ਅੱਛੇ ਦਿਨ ਦਿਖਾਏ ਜਾ ਸਕਣ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ (Youth Congress) ਲਗਾਤਾਰ ਜਦੋਂ ਤੱਕ ਪ੍ਰਦਰਸ਼ਨ ਕਰਦਾ ਰਹੇਗਾ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਪੈਟਰੋਲ ਡੀਜ਼ਲ ਦੇ ਰੇਟਾਂ ਵਿਚ ਘਾਟਾ ਨਹੀਂ ਕਰਦੀ।
ਇਹ ਵੀ ਪੜੋ: ਪੈਟਰੋਲ ਤੇ ਡੀਜ਼ਲ ਹੋਇਆ ਬੇਕਾਬੂ, ਕਾਂਗਰਸੀਆਂ ਨੇ ਰੋਸ ਵਜੋ ਲਾਈ ਕਾਰ ਨੂੰ ਅੱਗ