ਪੰਜਾਬ

punjab

ETV Bharat / city

ਪਟਿਆਲਾ ਵਿਖੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ - ਪਟਿਆਲਾ

ਪਟਿਆਲਾ 'ਚ ਦਿਨ-ਦਿਹਾੜੇ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਅੱਜ ਸਵੇਰੇ 19 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਬੀਤੀ ਰਾਤ 11 ਵਜੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਪਟਿਆਲਾ ਵਿਖੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਪਟਿਆਲਾ ਵਿਖੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ

By

Published : Apr 6, 2022, 5:33 PM IST

ਪਟਿਆਲਾ: ਪਟਿਆਲਾ ਸ਼ਹਿਰ ਅਕਸਰ ਸੁਰਖੀਆਂ 'ਚ ਰਹਿੰਦਾ ਹੈ, ਇਸ ਵਾਰ ਪਟਿਆਲਾ 'ਚ ਦਿਨ-ਦਿਹਾੜੇ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਅੱਜ ਸਵੇਰੇ 19 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਬੀਤੀ ਰਾਤ 11 ਵਜੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਜਿਸ ਨਾਲ ਵੱਡੇ-ਵੱਡੇ ਦਾਅਵੇ ਕਰਨ ਵਾਲੀ police ਦੀ ਪੋਲ ਖੁੱਲਦੀ ਨਜ਼ਰ ਆ ਰਹੀ ਹੈ। ਪਟਿਆਲਾ 'ਚ ਅੱਜ ਸਵੇਰੇ 6 ਵਜੇ ਕਾਲੀ ਦੇਵੀ ਮੰਦਿਰ ਨੇੜੇ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਨੌਜਵਾਨ ਦਸ਼ਮੇਸ਼ ਨਗਰ ਪਟਿਆਲਾ ਦਾ ਰਹਿਣ ਵਾਲਾ ਸੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ.ਪੀ ਸਿਟੀ ਪਟਿਆਲਾ ਹਰਪਾਲ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦਸ਼ਮੇਸ਼ ਨਗਰ ਪਟਿਆਲਾ ਦਾ ਰਹਿਣ ਵਾਲਾ ਸੀ। ਪ੍ਰਿਤਪਾਲ ਸਿੰਘ ਨਾਂ ਦੇ ਨੌਜਵਾਨ ਦੀ ਉਮਰ 19 ਸਾਲ ਸੀ, ਉਸ ਨੂੰ ਕੁਝ ਲੜਕਿਆਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ, ਪੁਲਿਸ ਜਾਂਚ ਕਰ ਰਹੀ ਹੈ। ਦੋਸ਼ੀ ਜਲਦ ਹੀ ਪੁਲਿਸ ਦੀ ਗ੍ਰਿਫ਼ਤ 'ਚ ਹੋਣਗੇ।

ਦੂਜੇ ਪਾਸੇ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਕਿਹਾ ਕਿ ਸਾਡਾ ਜ਼ਮੀਨੀ ਵਿਵਾਦ ਚੱਲ ਰਿਹਾ ਹੈ, ਜਿਸ ਕਾਰਨ ਮੈਨੂੰ ਪੂਰਾ ਸ਼ੱਕ ਹੈ ਕਿ ਉਨ੍ਹਾਂ ਨੇ ਮੇਰੇ ਲੜਕੇ ਦਾ ਕਤਲ ਕੀਤਾ ਹੈ, ਅਸੀਂ ਇਨਸਾਫ਼ ਚਾਹੁੰਦੇ ਹਾਂ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਮੰਦਿਰ ਤੋਂ ਬੁਲਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:ਪੰਜਾਬੀ ਯੂਨੀਵਰਸਿਟੀ ਕੋਲ ਇੱਕ ਹੋਰ ਕਬੱਡੀ ਖਿਡਾਰੀ ਦਾ ਕਤਲ !

ABOUT THE AUTHOR

...view details