ਮਲੇਰਕੋਟਲਾ: ਸ਼ਹਿਰ ਵਿੱਚ ਲਗਾਤਾਰ ਐੱਨਆਰਸੀ ਅਤੇ ਸੀਏਏ ਵਿਰੁੱਧ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ। 16 ਫਰਵਰੀ ਨੂੰ 12 ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਮਲੇਰਕੋਟਲਾ ਦੀ ਦਾਣਾ ਮੰਡੀ ਵਿੱਚ ਇੱਕ ਵੱਡਾ ਇਕੱਠ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਕਿਸਾਨ ਯੂਨੀਅਨ ਦੇ ਵਰਕਰ ਤੇ ਆਗੂ ਸ਼ਹਿਰ-ਸ਼ਹਿਰ ਤੇ ਪਿੰਡ-ਪਿੰਡ ਜਾ ਕੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਲਾਮਬੰਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
16 ਫਰਵਰੀ ਨੂੰ 12 ਕਿਸਾਨ ਜਥੇਬੰਦੀਆਂ ਮਲੇਰਕੋਟਲਾ 'ਚ ਕਰਨਗੀਆਂ ਪ੍ਰਦਰਸ਼ਨ - protest in Malerkotla
16 ਫਰਵਰੀ ਨੂੰ 12 ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਮਲੇਰਕੋਟਲਾ ਦੀ ਦਾਣਾ ਮੰਡੀ ਵਿੱਚ ਇੱਕ ਵੱਡਾ ਇਕੱਠ ਹੋਣ ਜਾ ਰਿਹਾ ਹੈ। ਇਹ ਇਕੱਠ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕਰਨਗੇ
ਮਲੇਰਕੋਟਲਾ ਸ਼ਹਿਰ ਦੀ ਦਾਣਾ ਮੰਡੀ ਵਿੱਚ 16 ਫਰਵਰੀ ਨੂੰ 12 ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਇੱਕ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਵਿੱਚ 5 ਹਜ਼ਾਰ ਤੋਂ ਲੈ ਕੇ 1 ਲੱਖ ਤੱਕ ਲੋਕਾਂ ਦੀ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਧਰਨੇ 'ਚ ਵੱਡੀ ਗਿਣਤੀ 'ਚ ਮਹਿਲਾਵਾਂ ਵੀ ਸ਼ਾਮਿਲ ਹੋਣਗੀਆਂ।
ਕਿਸਾਨ ਯੂਨੀਅਨ ਦੇ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਇਸ ਨਵੇਂ ਕਾਨੂੰਨ ਦੇ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। 16 ਫਰਵਰੀ ਨੂੰ ਮਲੇਰਕੋਟਲਾ ਦੀ ਦਾਣਾ ਮੰਡੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਇਸ ਦਾ ਵਿਰੋਧ ਵੱਡੇ ਪੱਧਰ 'ਤੇ ਕੀਤਾ ਜਾ ਸਕੇ।