ਸੰਗਰੂਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੌਮਾਂਤਰੀ ਨਗਰ ਕੀਰਤਨ ਸੰਗਰੂਰ ਪਹੁੰਚਿਆ। ਇਸ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਦਰਸ਼ਨਾਂ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸਭ ਧਰਮ ਦੇ ਸ਼ਰਧਾਲੂ ਪੁਹੰਚੇ। ਨਗਰ ਕੀਰਤਨ ਵਿੱਚ ਸਿਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀ ਸ਼ਿਰਕਤ ਕੀਤੀ। ਸਿੱਖ ਸ਼ਰਧਾਲੂਆਂ ਦੀ ਸੇਵਾ 'ਚ ਮੁਸਲਿਮ ਭਾਈਚਾਰੇ ਵੱਲੋਂ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ।
550ਵਾਂ ਪ੍ਰਕਾਸ਼ ਪੁਰਬ: ਮੁਸਲਿਮ ਭਾਈਚਾਰੇ ਵੱਲੋਂ ਕੌਮਾਂਤਰੀ ਨਗਰ ਕੀਰਤਨ ਦਾ ਨਿੱਘਾ ਸਵਾਗਤ - ਕੌਮਾਂਤਰੀ ਨਗਰ ਕੀਰਤਨ ਦਾ ਸੰਗਰੂਰ ਪੁੱਜਣ 'ਤੇ ਸਵਾਗਤ
ਕੌਮਾਂਤਰੀ ਨਗਰ ਕੀਰਤਨ ਦਾ ਸੰਗਰੂਰ ਪਹੁੰਚਣ 'ਤੇ ਮੁਸਲਿਮ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਮੌਕੇ ਆਪਸੀ ਭਾਈਚਾਰੇ ਦਾ ਸਦੇਸ਼ ਲੈ ਕੇ ਨਨਕਾਣਾ ਸਾਹਿਬ ਤੋਂ ਚਲਿਆ ਕੌਮਾਂਤਰੀ ਨਗਰ ਕੀਰਤਨ ਸਭ ਧਰਮਾਂ ਦੇ ਲੋਕਾਂ ਨੂੰ ਆਪਸ 'ਚ ਜੋੜਦਾ ਹੋਇਆ ਅੱਗੇ ਵੱਧ ਰਿਹਾ ਹੈ।
ਇਸ ਮੌਕੇ ਸਿਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੌਮਾਂਤਰੀ ਨਗਰ ਕੀਰਤਨ ਦਾ ਸੰਗਰੂਰ ਪੁੱਜਣ 'ਤੇ ਸਵਾਗਤ ਕੀਤਾ ਗਿਆ ਹੈ। ਓਥੇ ਹੀ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਨਗਰ ਕੀਰਤਨ ਵਿੱਚ ਹਰ ਤਰ੍ਹਾਂ ਦੀ ਤਿਆਰੀ ਕੀਤੀ ਗਈ ਹੈ ਅਤੇ ਲੋਕਾਂ ਵਿੱਚ ਭਾਰੀ ਉਤਸਾਹ ਹੈ। ਇਸ ਨਗਰ ਕੀਰਤਨ ਨੂੰ ਲੈਕੇ ਅਤੇ ਹਰ ਵਰਗ ਦੇ ਲੋਕ ਦਰਸ਼ਨਾਂ ਲਈ ਪੁੱਜ ਰਹੇ ਹਨ।
ਇਸ ਨਗਰ ਕੀਰਤਨ ਵਿੱਚ ਮੁਸਲਿਮ ਸਮਾਜ ਦੇ ਲੋਕਾਂ ਨੇ ਵੀ ਹਿੱਸਾ ਲਿਆ ਅਤੇ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਜੀ ਸਭ ਦੇ ਸਾਂਝੇ ਗੁਰੂ ਸਨ। ਇਸ ਮੌਕੇ ਮੁਸਲਿਮ ਧਰਮ ਦੇ ਬੱਚੇ ਵੀ ਨਗਰ ਕੀਰਤਨ ਵਿੱਚ ਦਰਸ਼ਨ ਕਰਦੇ ਹੋਏ ਨਜ਼ਰ ਆਏ।