ਲਹਿਰਾਗਾਗਾ: ਸ਼ਹਿਰ ’ਚ ਰੂੰ ਫੈਕਟਰੀ ’ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਇਨ੍ਹੀਂ ਜਿਆਦਾ ਭਿਆਨਕ ਸੀ ਕਿ ਫੈਕਟਰੀ ਦਾ 50 ਲੱਖ ਤੋਂ ਉੱਪਰ ਦਾ ਨੁਕਸਾਨ ਹੋਇਆ ਹੈ। ਨਾਲ ਹੀ ਇੱਕ ਵਿਅਕਤੀ ਬੂਰੀ ਤਰ੍ਹਾਂ ਨਾਲ ਝੁਲਸ ਗਿਆ। ਮਿਲੀ ਜਾਣਕਾਰੀ ਮੁਤਾਬਿਕ ਰਾਮਗੜ ਰੋਡ ’ਤੇ ਕ੍ਰਿਸ਼ਨਾ ਕਾਟਨ ਮਿੱਲ ਚ ਚੱਲ ਰਹੀ ਮਸ਼ੀਨਰੀ ਚੋਂ ਅੱਗ ਦੀ ਚੰਗਿਆੜੀ ਨਿਕਲਣ ਕਾਰਨ ਉੱਥੇ ਪਈ ਕਾਟਨ ਨੂੰ ਅੱਗ ਲੱਗ ਗਈ, ਜਿਸ ਕਾਰਨ ਦੋ ਮਿੰਟਾਂ ਦੇ ਅੰਦਰ ਹੀ ਸਾਰੇ ਗੋਦਾਮ ਚ ਫੈਲ ਗਈ।
ਫੈਕਟਰੀ ਦੇ ਮਾਲਕ ਸ਼ਿਵ ਕੁਮਾਰ ਸ਼ਿਬੂ ਨੇ ਦੱਸਿਆ ਕਿ ਸਵੇਰੇ ਛੇ ਵਜੇ ਉਨ੍ਹਾਂ ਨੂੰ ਮਿਸਤਰੀ ਦਾ ਫੋਨ ਆਇਆ ਕਿ ਫੈਕਟਰੀ ਵਿੱਚ ਅੱਗ ਲੱਗ ਚੁੱਕੀ ਹੈ। ਜਦੋਂ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਅੱਗ ਨੇ ਫੈਕਟਰੀ ਵਾਲੇ ਗੋਦਾਮ ਅਤੇ ਮਸ਼ੀਨਰੀ ਰੂਮ ਨੂੰ ਘੇਰ ਰੱਖਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਸੁਚਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ 50 ਲੱਖ ਰੁਪਏ ਦੇ ਕਰੀਬ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਹੈ।