ਸੰਗਰੂਰ: ਮਲੇਰਕੋਟਲਾ ਵਿਖੇ ਹੋਏ ਇੱਕ ਵਿਆਹ ਸਮਾਗਮ ਦੌਰਾਨ 4 ਅਣਪਛਾਤੇ ਲੋਕਾਂ ਨੇ ਅਬਦੁਲ ਰਸ਼ੀਦ ਨਾਂਅ ਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ 4 ਅਣਪਛਾਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਬਦੁਲ ਰਸ਼ੀਦ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ 4 ਲੋਕਾਂ ਜਿਸ 'ਚ ਬੂਟਾ ਖ਼ਾਨ ਜੋ ਕਿ ਲੁਧਿਆਣਾ ਜੇਲ੍ਹ ਚੋਂ ਅਤੇ ਗਾਹੀਆ ਖ਼ਾਨ ਫ਼ਰੀਦਕੋਟ ਜੇਲ੍ਹ ਹੈ, ਅਤੇ ਫ਼ਰਾਜ ਅਹਿਮਦ ਅਤੇ ਹੋਰਨਾਂ 4 ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਜੇਲ 'ਚ ਬੰਦ ਮੁਲਜ਼ਮਾਂ ਲਈ ਅਦਾਲਤ ਚੋਂ ਪ੍ਰੋਟੈਕਸ਼ਨ ਵਾਰੰਟ ਹਾਸਿਲ ਕਰ ਲਏ ਗਏ ਹਨ।
ਦੱਸਣਯੋਗ ਹੈ ਕਿ ਮ੍ਰਿਤਕ ਅਬਦੁਲ ਰਸ਼ੀਦ ਦੇ ਪਰਿਵਾਰ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਮ੍ਰਿਤਕ ਨੂੰ ਦਫ਼ਨਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵਿਰੋਧ ਜਾਰੀ ਹੈ।
ਹੋਰ ਪੜ੍ਹੋ: ਪੰਜਾਬ ਦੀਆਂ ਚਾਰ ਜੇਲ੍ਹਾਂ 'ਚ ਤੈਨਾਤ ਕੀਤੇ ਸੀਆਰਪੀਐੱਫ ਦੇ ਜਵਾਨ
ਇਸ ਬਾਰੇ ਮਾਮਲੇ ਦੀ ਜਾਂਚ ਕਰ ਰਹੇ ਐਸਪੀ ਮਲੇਰਕੋਟਲਾ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਕਤਲ ਮਾਮਲੇ ਤੋਂ ਬਾਅਦ ਪੁਲਿਸ ਵੱਲੋਂ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਨਾਕੇ ਲਗਾ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸ਼ਹਿਰ ਦੀ ਸੁਰੱਖਿਆ ਵੱਧਾ ਦਿੱਤੀ ਗਈ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ ਹੈ। ਪੁਲਿਸ ਇਸ ਘਟਨਾ ਨੂੰ ਪੁਰਾਣੀ ਰੰਜਿਸ਼ ਨਾਲ ਜੋੜ ਕੇ ਵੇਖ ਰਹੀ ਹੈ, ਪਰ ਕਤਲ ਦੇ ਅਸਲ ਕਾਰਨਾਂ ਦਾ ਪਤਾ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਪਤਾ ਲਗ ਸਕੇਗਾ।
ਕੀ ਹੈ ਮਾਮਲਾ :
ਸੰਗਰੂਰ ਦੇ ਮਲੇਰਕੋਟਲਾ ਵਿੱਚ ਇੱਕ ਮੈਰਿਜ ਪੈਲੇਸ ਵਿੱਚ ਇੱਕ ਪਰਿਵਾਰ ਵੱਲੋਂ ਵਿਆਹ ਦੀਆਂ ਖੁਸ਼ੀਆਂ ਮਨਾਈਆ ਜਾ ਰਹੀਆਂ ਸਨ। ਵਿਆਹ ਸਮਾਗਮ ਦੌਰਾਨ ਕੁੱਝ ਅਣਪਛਾਤੇ ਲੋਕਾਂ ਨੇ ਲਾੜੇ ਦੇ ਭਰਾ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਹਾਦਸੇ ਵਿੱਚ ਲਾੜੇ ਦੇ ਭਰਾ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।