ਮਲੇਰਕੋਟਲਾ: ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਦੇਸ਼ਾਂ-ਵਿਦੇਸ਼ਾਂ ਤੋਂ ਫਤਿਹਗੜ੍ਹ ਦੀ ਪਵਿੱਤਰ ਧਰਤੀ ਤੇ ਨਤਮਸਤਕ ਹੋਣ ਲਈ ਛੋਟੇ ਬੱਚੇ ਅੋਰਤਾਂ ਅਤੇ ਮਰਦ ਹਰ ਧਰਮ ਦੇ ਪੁੱਜ ਰਹੇ ਹਨ।
ਦੂਜੇ ਪਾਸੇ ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਂ ਨੇ ਇਨ੍ਹਾਂ ਨੂੰ ਬਚਾਉਣ ਲਈ ਹਾਂ ਦਾ ਨਾਅਰਾ ਮਾਰਿਆ ਸੀ। ਇਸ ਨਵਾਬ ਦੀ ਆਖ਼ਰੀ ਪੀੜੀ ਦੀ ਆਖ਼ਰੀ ਬੇਗਮ ਨੂੰ ਮਿਲਣ ਜਥੇਦਾਰ ਭਾਈ ਹਰਪ੍ਰੀਤ ਸਿੰਘ ਜੀ ਪਹੁੰਚੇ। ਇਸ ਦੌਰਾਨ ਭਾਈ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਨਵਾਬ ਸ਼ੇਰ ਮੁਹੰਮਦ ਖਾਂ ਨੂੰ ਭੇਂਟ ਕੀਤੀ ਹੋਈ ਕ੍ਰਿਪਾਨ ਦੇ ਦਰਸ਼ਨ ਦੀਦਾਰ ਕੀਤੇ ਅਤੇ ਨਵਾਬ ਸ਼ੇਰ ਮੁਹੰਮਦ ਖਾਂ ਵੱਲੋਂ ਔਰੰਗਜ਼ੇਬ ਨੂੰ ਲਿਖੇ ਖ਼ਤ ਦੇਖੇ। ਇਸ 'ਤੇ ਭਾਈ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਵਾਬ ਸ਼ੇਰ ਮੁਹੰਮਦ ਖਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਮਾਰਿਆ ਹਾਅ ਦਾ ਨਾਅਰਾ ਸਿੱਖ ਕੌਮ ਕਦੇ ਨਹੀਂ ਭੁਲਾਏਗੀ।