ਸੰਗਰੂਰ:ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਬੇਹੱਦ ਸਰਗਰਮ ਹੈ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ। ਇਸ ਲਈ ਸਿਆਸੀ ਸਰਗਰਮੀਆਂ ਨੇ ਜ਼ੋਰ ਫੜ੍ਹ ਲਿਆ ਹੈ। ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਅਕਾਲੀ ਦਲ (ਅੰਮ੍ਰਿਤਸਰ) ਤੋਂ ਬਾਅਦ ਹੁਣ ਭਾਜਪਾ ਨੇ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਲਈ ਹੈ।
ਸੂਤਰਾਂ ਦੇ ਹਵਾਲੇ ਨਾਲ ਖ਼ਬਰ ਆਈ ਹੈ ਕਿ ਕੱਲ੍ਹ ਹੀ ਭਾਜਪਾ ਵਿੱਚ ਸ਼ਾਮਲ ਹੋਏ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਜਾ ਰਿਹਾ ਹੈ। ਬੀਜੇਪੀ ਵੱਲੋਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਹੋਣਗੇ।