ਮਲੇਰਕੋਟਲਾ: ਬੀ.ਐੱਸ.ਐੱਨ.ਐੱਲ ਦੇ ਠੇਕੇ 'ਤੇ ਭਰਤੀ 3 ਕਰਮਚਾਰੀ ਟਾਵਰ 'ਤੇ ਚੜ੍ਹ ਕੇ ਆਪਣੀਆਂ 9 ਮਹੀਨੇ ਦੀਆਂ ਰੁਕੀਆਂ ਤਨਖਾਹਾਂ ਦੀ ਮੰਗ ਕਰ ਰਹੇ ਸਨ। ਪਿਛਲੇ ਕਈ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਮੁਲਾਜ਼ਮਾਂ ਨੇ ਵੀਰਵਾਰ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਇਸ ਧਰਨੇ ਨੂੰ ਖਤਮ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ 15 ਦਿਨ ਤੋਂ ਪ੍ਰਦਸ਼ਨ ਕਰ ਰਹੇ ਕਰਮਚਾਰੀ ਸਰਕਾਰ ਦੀ ਕਾਰਗੁਜਾਰੀ ਵਿੱਚ ਢਿੱਲ ਤੋਂ ਤੰਗ ਆ ਕੇ ਪ੍ਰਦਰਸ਼ਨ ਕਰ ਰਹੇ ਸਨ।
ਧਰਨੇ 'ਤੇ ਬੈਠੇ BSNL ਮੁਲਾਜ਼ਮਾਂ ਨੇ ਖ਼ਤਮ ਕੀਤਾ ਪ੍ਰਦਰਸ਼ਨ - BSNL employees finished protest
ਮਲੇਰਕੋਟਲਾ 'ਚ ਪਿਛਲੇ 15 ਦਿਨ ਤੋਂ ਧਰਨੇ 'ਤੇ ਬੈਠੇ BSNL ਮੁਲਾਜ਼ਮਾਂ ਨੇ ਆਪਣਾ ਮਰਨ ਵਰਤ ਖ਼ਤਮ ਕਰ ਲਿਆ ਹੈ। ਮੁਲਾਜ਼ਮਾਂ ਨੇ ਵੀਰਵਾਰ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਇਸ ਧਰਨੇ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ।
ਇਸ ਦੌਰਾਨ ਤਿੰਨ ਕਰਮਚਾਰੀ ਟਾਵਰ 'ਤੇ ਚੜ੍ਹ ਕੇ 15 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਸਨ। ਇਨ੍ਹਾਂ ਕਰਮਚਾਰੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ 9 ਮਹੀਨਿਆਂ ਤੋਂ ਰੋਕੀ ਹੋਈ ਤਨਖ਼ਾਹ ਦਿੱਤੀ ਜਾਵੇ। ਪ੍ਰਦਰਸ਼ਨਕਾਰੀਆਂ ਨੇ ਖ਼ੁਦਕੁਸ਼ੀ ਕਰਨ ਦੀ ਧਮਕੀ ਵੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕਰਮਚਾਰੀ ਬੀ.ਐੱਸ.ਐੱਨ.ਐੱਲ 'ਚ ਠੇਕੇ 'ਤੇ ਕੰਮ ਕਰ ਰਹੇ ਹਨ। ਲੰਬੇ ਸਮੇਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਕਰਮਚਾਰੀ ਮਜ਼ਬੂਰ ਹੋ ਕੇ ਪ੍ਰਦਰਸ਼ਨ ਕਰਨ ਉੱਤਰ ਆਏ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਵਿਭਾਗ ਉਨ੍ਹਾਂ ਦੀਆਂ ਤਨਖ਼ਾਹਾਂ ਨਹੀਂ ਦੇਵੇਗਾ ਤਾਂ ਇਸ ਤਰ੍ਹਾਂ ਹੀ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
ਇਸ ਮੌਕੇ ਇਨਾਂ ਧਰਨਾਕਾਰੀਆ ਨੂੰ ਮੋਬਾਇਲ ਟਾਵਰ ਤੋਂ ਉਤਾਰਨ ਲਈ ਮਨਜੀਤ ਸਿੰਘ ਬਰਾੜ ਐਸ.ਪੀ. ਮਾਲੇਰਕੋਟਲਾ ਅਤੇ ਟੈਲੀਫ਼ੋਨ ਵਿਭਾਗ ਦੇ ਡੀ.ਈ.ਟੀ. ਮੁਹੰਮਦ ਜਮੀਲ ਪਹੁੰਚੇ। ਇਸ ਮੌਕੇ ਮੁਹੰਮਦ ਜਮੀਲ ਨੇ ਕਿਹਾ ਕਿ ਇਨ੍ਹਾਂ ਕਰਮਾਚਰੀਆਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖ ਕੇ ਪਹਿਲਾਂ ਹੀ ਕੰਮ ਚੱਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਇਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਕੱਢੇ ਗਏ ਮੁਲਾਜ਼ਮਾਂ ਨੂੰ ਹੀ ਦੁਬਾਰਾ ਟੈਂਡਰ ਹੋਣ 'ਤੇ ਰੱਖਿਆ ਜਾਵੇਗਾ।