ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜ਼ਿਲ੍ਹੇ ਦੇ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਦੱਸ ਦਈਏ ਕਿ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ। ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵੱਡੀ ਖੁਸ਼ਖਬਰੀ ਵੀ ਦਿੱਤੀ। ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ’ਚ 16 ਮੈਡੀਕਲ ਕਾਲਜ ਖੁੱਲ੍ਹਣ ਜਾ ਰਹੇ ਹਨ।
ਸੀਐੱਮ ਮਾਨ ਨੇ ਕਿਹਾ ਇਹ ਮੈਡੀਕਲ ਕਾਲਜ 345 ਕਰੋੜ ਦੀ ਲਾਗਤ ਚ ਇਹ ਕਾਲਜ ਤਿਆਰ ਹੋਵੇਗਾ। ਇਹ ਕਾਲਜ 31 ਮਾਰਚ 2023 ਚ ਚਾਲੂ ਹੋਵੇਗਾ। ਪਹਿਲੇ ਸਾਲ ਅਪ੍ਰੈਲ ਚ 75 ਸੀਟਾਂ ਦੇ ਨਾਲ ਮੈਡੀਕਲ ਕਾਲਜ ਚਾਲੂ ਹੋਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਲਜ ਦੇ ਨਾਲ ਸੰਗਰੂਰ ਦਾ ਸਿਵਲ ਹਸਪਤਾਲ ਵੀ ਅਪਗਰੇਡ ਹੋਵੇਗਾ।
CM ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਖੁਸ਼ਖ਼ਬਰੀ ਇਸ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਨੇ ਵਿੱਦਿਆ ਦਾਨ ਲੋਕਾਂ ਚ ਵੰਡਿਆ ਸੀ। ਆਉਣ ਵਾਲੇ ਸਮੇਂ ਚ ਉਹੀ ਬੰਦਾ ਵੱਡਾ ਹੋਵੇਗਾ ਜਿਸ ਦੇ ਬੱਚੇ ਪੜ੍ਹੇ ਲਿਖੇ ਹੋਣਗੇ। ਸਭ ਕੁਝ ਚੋਰੀ ਹੋ ਸਕਦਾ ਹੈ ਪਰ ਵਿੱਦਿਆ ਕਦੇ ਵੀ ਚੋਰੀ ਨਹੀਂ ਹੋ ਸਕਦੀ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਕਾਫੀ ਸਮੇਂ ਤੋਂ ਮੰਗ ਸੀ ਕਿ ਇੱਥੇ ਪੜਾਈ ਵਾਲਾ ਵੱਡਾ ਅਦਾਰਾ ਸਥਾਪਿਤ ਕੀਤਾ ਜਾਵੇ ਜਿਸ ਦੇ ਚੱਲਦੇ ਅੱਜ ਇਸ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਕਾਲਜ ਨੂੰ ਬਣਾਉਣ ਦੇ ਲਈ ਮਸ਼ਹੂਰ ਨਕਸ਼ਾ ਬਣਾਉਣ ਵਾਲਿਆਂ ਦੀ ਮਦਦ ਲਈ ਜਾਵੇਗੀ ਅਤੇ ਬੱਚਿਆਂ ਦੇ ਲਈ ਸੀਟਾਂ ਵੀ ਰਾਖਵੀਆਂ ਰੱਖੀਆਂ ਜਾਣਗੀਆਂ। ਨਾਲ ਹੀ ਉਨ੍ਹਾਂ ਨੇ ਕਿਹਾ ਕਿ 15 ਅਗਸਤ ਤੋਂ 75 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ।
ਇਹ ਵੀ ਪੜੋ:ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ’ਤੇ ਮਿਲਿਆ ਜ਼ਿੰਦਾ ਹੈਂਡ ਗ੍ਰੇਨੇਡ ਬੰਬ