ਸੰਗਰੂਰ:ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਆਉਣ ਨਾਲ ਵੀ ਧਰਨਿਆਂ ਦਾ ਦੌਰ ਜਾਰੀ ਹੈ। ਇਸੇ ਤਹਿਤ ਹੀ ਅੱਜ ਐਤਵਾਰ ਨੂੰ ਸੰਗਰੂਰ ਵਿਚ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ Computer teachers protest in Sangrur ਰੋਸ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂ ਨੇ ਕਿਹਾ ਕਿ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਅਨੁਸਾਰ ਉਨ੍ਹਾਂ ਨੂੰ ਪੰਜਾਬ ਸਿਵਲ ਸਰਵਿਸਿਜ਼ ਕਾਨੂੰਨ ਲਾਗੂ ਨਹੀਂ ਕਰ ਰਹੀ, ਜਿਸ ਦੇ ਅਧੀਨ ਉਨ੍ਹਾਂ ਨੇ ਸਰਕਾਰੀ ਮੁਲਾਜ਼ਮਾਂ ਵਾਲੀ ਸੁਵਿਧਾ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੇਵੇਂ ਪੇ ਕਮਿਸ਼ਨ ਉੱਤੇ ਮੈਡੀਕਲ ਸੁਵਿਧਾਵਾਂ ਮਰਨ ਉਪਰੰਤ ਪਰਿਵਾਰ ਨੂੰ ਨੌਕਰੀ ਜਿਸ ਸੇਵਾ ਸੁਵਿਧਾ ਮੁਕਤੀ ਪੈਨਸ਼ਨ ਜਿਹੀਆਂ ਸੁਵਿਧਾ ਨਹੀਂ ਮਿਲਦੀਆਂ।
ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਸੀ ਕਿ ਸਰਕਾਰ ਦੁਆਰਾ ਵੀ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਜੁਲਾਈ ਦੋ ਹਜ਼ਾਰ ਗਿਆਰਾਂ ਦੇ ਵਿੱਚ ਨਿਯੁਕਤੀ ਪੱਤਰ ਅਜੇ ਤੱਕ ਨਹੀਂ ਦਿੱਤੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਵਾਅਦੇ ਪੂਰੇ ਨਹੀਂ ਕੀਤੇ ਗਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਆਪਣੀਆਂ ਮੰਗਾਂ ਨੂੰ ਮੰਨਵਾ ਕੇ ਰਹਾਂਗੇ।
ਕੰਪਿਊਟਰ ਅਧਿਆਪਕਾਂ ਦਾ ਕਹਿਣਾ ਹੈ ਕਿ ਸਾਨੂੰ ਨਿਯੁਕਤੀ ਪੱਤਰਾਂ ਦੀ ਅਨੁਸਾਰ ਪੰਜਾਬ ਸਿਵਲ ਸਰਵਿਸ ਕਾਨੂੰਨ ਵੀ ਲਾਗੂ ਨਹੀਂ ਕਰ ਰਹੀ ਸਰਕਾਰ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਇਸੀ ਤਰ੍ਹਾਂ ਰੈਲੀਆਂ ਦਾ ਸਿਲਸਿਲਾ ਲੰਬਾ ਕਰਾਂਗੇ ਅਤੇ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹਨ।
ਇਹ ਵੀ ਪੜੋ:-ਪਰਾਲੀ ਨੂੰ ਲੈ ਕੇ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ