ਮਲੇਰਕੋਟਲਾ: ਸ਼ਹਿਰ 'ਚ ਕੋਰੋਨਾ ਦਾ ਕਹਿਰ ਅਜੇ ਵੀ ਜਾਰੀ ਹੈ। ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਵਾਧੇ ਨੂੰ ਵੇਖਦੇ ਹੋਏ ਇੱਥੇ ਸਰਹੰਦੀ ਗੇਟ ਸਣੇ ਕਈ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਵਿੱਚ ਰੱਖਿਆ ਗਿਆ ਸੀ। ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ ਘਟ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਸਰਹੰਦੀ ਗੇਟ ਵਾਲੇ ਕੰਟੇਨਮੈਂਟ ਇਲਾਕਿਆਂ ਨੂੰ ਖੋਲ੍ਹ ਦਿੱਤਾ ਗਿਆ ਹੈ।
ਮਲੇਰਕੋਟਲਾ 'ਚ ਖੋਲ੍ਹੇ ਗਏ ਕੰਟੇਨਮੈਂਟ ਜ਼ੋਨ, ਲੋੜਵੰਦਾਂ ਦੀ ਕੀਤੀ ਗਈ ਮਦਦ - ਕੋਰੋਨਾ ਵਾਇਰਸ
ਮਲੇਰਕੋਟਲਾ 'ਚ ਕੁੱਝ ਕੰਟੇਨਮੈਂਟ ਜ਼ੋਨ ਖੋਲ੍ਹ ਦਿੱਤੇ ਗਏ ਹਨ। ਇਸ ਦੌਰਾਨ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ।
ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ। ਇੱਥੇ ਪੁਲਿਸ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਮੌਕੇ 'ਤੇ ਮੌਜੂਦ ਰਹੀਆਂ।
ਇਸ ਬਾਰੇ ਦੱਸਦੇ ਹੋਏ ਮਲੇਰਕੋਟਲਾ ਦੇ ਐਸਪੀ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਕੰਟੇਨਮੈਂਟ ਜ਼ੋਨ ਖੋਲ੍ਹਣ ਮਗਰੋਂ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਦੀ ਜਾਂਚ ਲਈ ਘਰ-ਘਰ ਤੱਕ ਪਹੁੰਚ ਕਰ ਰਹੀਆਂ ਹਨ। ਇਸ ਤੋਂ ਇਲਾਵਾ ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦਾ ਭਰਪੂਰ ਸਹਿਯੋਗ ਦਿੱਤਾ। ਪੁਲਿਸ ਵੱਲੋਂ ਇਲਾਕੇ ਦੇ ਲੋੜਵੰਦ ਲੋਕਾਂ ਨੂੰ ਸੁੱਕਾ ਰਾਸ਼ਨ, ਮਾਸਕ, ਸੈਨੇਟਾਈਜ਼ਰ ਆਦਿ ਵੰਡੇ ਗਏ ਹਨ। ਐਸਪੀ ਨੇ ਦੱਸਿਆ ਕਿ ਜਿਹੜੇ ਕੋਰੋਨਾ ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ, ਉਨ੍ਹਾਂ ਨੂੰ ਅਗਲੇ ਕੁੱਝ ਦਿਨਾਂ ਤੱਕ ਇਕਾਂਤਵਾਸ 'ਚ ਰੱਖਿਆ ਜਾਵੇਗਾ। ਐਸਪੀ ਮਨਜੀਤ ਸਿੰਘ ਬਰਾੜ ਨੇ ਸਥਾਨਕ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰੀ ਹਿਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।