ਸੰਗਰੂਰ: ਪੰਜਾਬ ਭਰ ਦੇ ਅੰਦਰ ਪੀਆਰਟੀਸੀ ਅਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਯਾਤਰੀਆਂ ਨੇ ਵੀ ਸਰਕਾਰ ਨੂੰ ਲਾਹਣਤਾਂ ਪਾਈਆਂ।
ਦੱਸ ਦਈਏ ਕਿ ਆਪਣੀਆਂ ਮੰਗਾਂ ਨੂੰ ਲੈਕੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਭਰ ਚ ਤਿੰਨ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਹੈ। ਜਿਸਦੇ ਚੱਲਦੇ 14 ,15 ਅਤੇ 16 ਅਗਸਤ ਨੂੰ ਪੰਜਾਬ ਦੇ ਵਿੱਚ ਨਹੀਂ ਬੱਸਾਂ ਨਹੀਂ ਚੱਲਣਗੀਆਂ।
ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਕੱਚੇ ਮੁਲਾਜ਼ਮਾਂ ਨੇ ਕਿਹਾ ਕਿ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਘੱਟ ਪੈਸਿਆਂ ’ਤੇ ਸਰਕਾਰ ਦੀ ਨੌਕਰੀ ਕਰ ਰਹੇ ਹਨ। ਇਸ ਨਾਲ ਸਾਡਾ ਗੁਜ਼ਾਰਾ ਨਹੀਂ ਚਲਦਾ। ਸਾਰੀਆਂ ਸਰਕਾਰਾਂ ਵਾਅਦਾ ਕਰ ਮੁਕਰੀਆ ਹਨ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ। ਜੇਕਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਲਗਾਤਾਰ ਇਸੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ।
ਦੂਜੇ ਪਾਸੇ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਇੰਨ੍ਹੀ ਗਰਮੀ ਦੇ ਵਿੱਚ ਦੋ ਘੰਟੇ ਤੋਂ ਜ਼ਿਆਦਾ ਸਮਾਂ ਹੋ ਗਿਆ ਬੱਸਾਂ ਦੀ ਉਡੀਕ ਕਰ ਰਿਹਾ ਪਰ ਬੱਸ ਨਹੀਂ ਮਿਲਦੀ ਲੋਕਾਂ ਦਾ ਕਹਿਣਾ ਹੈ ਕਿ ਸਾਡੇ ਨਾਲ ਬੱਚੇ ਨੇ ਜੋ ਕਿ ਗਰਮੀ ਵਿਚ ਬੱਸਾਂ ਦੀ ਉਡੀਕ ਨਹੀਂ ਕਰ ਸਕਦੇ। ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਹੈ ਜਿਸ ਕਾਰਨ ਬੰਦ ਹਨ ਜਿਸ ਦੇ ਨਾਲ ਸਾਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜੋ:ਥੋੜ੍ਹੇ ਸਮੇਂ ਵਿਚ ਹੀ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਪਿੱਛੇ ਜ਼ਿੰਮੇਵਾਰ ਲੋਕਾਂ ਦੇ ਨਾਮ ਕਰਾਂਗਾ ਜਨਤਕ