ਸੰਗਰੂਰ: ਪਿੰਡ ਚੰਗਾਲੀਵਾਲਾ ਦੇ ਰਹਿਣ ਵਾਲੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਮਾਮਲੇ 'ਚ ਫੜ੍ਹੇ ਗਏ 4 ਮੁਲਜ਼ਮਾਂ ਨੂੰ ਸੋਮਵਾਰ ਨੂੰ ਸੰਗਰੂਰ ਪੁਲਿਸ ਵੱਲੋਂ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਹੋਰ ਪੁੱਛ-ਗਿੱਛ ਲਈ 21 ਨਵੰਬਰ ਤੱਕ ਰਿਮਾਂਡ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਇਨ੍ਹਾਂ ਦੋਸ਼ੀਆਂ ਵਿਰੁੱਧ ਅਗਵਾ, ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖਣ ਅਤੇ ਆਈਪੀਸੀ ਦੀਆਂ ਹੋਰ ਧਾਰਾਵਾਂ ਦੇ ਨਾਲ ਨਾਲ ਐੱਸਸੀਐੱਸਟੀ (ਅਤਿਆਚਾਰ ਰੋਕਥਾਮ ਐਕਟ) ਦੀ ਧਾਰਾ ਤਹਿਤ ਲਹਿਰਾ ਪੁਲਿਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਜਗਮੇਲ ਕਤਲ ਮਾਮਲਾ: 21 ਨਵੰਬਰ ਤੱਕ ਰਿਮਾਂਡ 'ਤੇ ਭੇਜੇ ਗਏ ਮੁਲਜ਼ਮ - ਸੰਗਰੂਰ ਦੇ ਪਿੰਡ ਚੰਗਾਲੀਵਾਲਾ
ਸੰਗਰੂਰ ਦੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਜਗਮੇਲ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਅਦਾਲਤ ਨੇ 21 ਨਵੰਬਰ ਤੱਕ ਰਿਮਾਂਡ 'ਤੇ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਦਿਮਾਗ਼ੀ ਤੌਰ 'ਤੇ ਪਰੇਸ਼ਾਨ ਦਲਿਤ ਵਿਅਕਤੀ ਜਗਮੇਲ ਸਿੰਘ ਨੂੰ 4 ਨੌਜਵਾਨਾਂ ਨੇ 3 ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ। ਇੰਨ੍ਹਾ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣ 'ਤੇ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪਿਸ਼ਾਬ ਪਿਲਾਇਆ ਸੀ। ਇਸ ਦੌਰਾਨ ਚੰਡੀਗੜ੍ਹ ਪੀਜੀਆਈ ਹਸਪਤਾਲ ਵਿੱਚ ਪੀੜਤ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਚਾਰ ਕਥਿਤ ਮੁਲਜ਼ਮਾਂ ਰਿੰਕੂ, ਅਮਰਜੀਤ ਸਿੰਘ, ਲੱਕੀ ਉਰਫ਼ ਗੋਲੀ ਤੇ ਬੀਟਾ ਉਰਫ਼ ਬਿੰਦਰ ਵਿਰੁੱਧ ਮਾਮਲਾ ਦਰਜ ਕਰ ਕਾਬੂ ਕਰ ਲਿਆ ਸੀ।