ਸੰਗਰੂਰ:ਜ਼ਿਲ੍ਹੇ ਵਿੱਚ ਈਟੀਟੀ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਦੀ ਮਾਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵੱਲੋਂ ਸਰਕਾਰ ਕੋਲੋਂ ਨੌਕਰੀਆਂ ਦੇਣ ਦੀ ਮੰਗ ਕੀਤੀ ਗਈ।
ਦੱਸ ਦਈਏ ਕਿ ਆਪਣੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਈਟੀਟੀ ਅਧਿਆਪਕ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੈਕੜੇ ਗਿਣਤੀ ਦੇ ਵਿੱਚ ਪਹੁੰਚੇ। ਜਿੱਥੇ ਪੁਲਿਸ ਵੱਲੋਂ ਮੁੱਖਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਅੱਗੇ ਭਾਰੀ ਬੈਰੀਕੇਡਿੰਗ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਦੇ ਵਿਚਾਲੇ ਝੜਪ ਵੀ ਹੋਈ।