ਮਲੇਰਕੋਟਲਾ: ਕਿਸਾਨਾਂ ਵੱਲੋਂ ਲਗਾਤਾਰ ਸੂਬੇ ਅੰਦਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਰੇਲਾਂ ਦੀਆਂ ਪਟੜੀਆਂ ਤੇ ਸੜਕਾਂ 'ਤੇ ਬੈਠ ਕੇ ਧਰਨੇ ਦਿੱਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮਲੇਰਕੋਟਲਾ ਧੂਰੀ ਰੋਡ 'ਤੇ ਵੀ ਕਿਸਾਨ ਰਿਲਾਇੰਸ ਕੰਪਨੀ ਦੇ ਪੰਪ ਸਾਹਮਣੇ ਪਿਛਲੇ ਕਈ ਦਿਨਾਂ ਤੋਂ ਡਟੇ ਹੋਏ ਹਨ ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ।
ਮਲੇਰਕੋਟਲਾ: ਰਿਲਾਇੰਸ ਕੰਪਨੀ ਦੇ ਪੰਪ ਸਾਹਮਣੇ ਕਿਸਾਨਾਂ ਨੇ ਲਾਇਆ ਧਰਨਾ
ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੂਬੇ ਭਰ 'ਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਇੰਝ ਹੀ ਧਰਨਾ ਦਿੰਦੇ ਰਹਿਣਗੇ।
ਰਿਲਾਇੰਸ ਕੰਪਨੀ ਦੇ ਪੰਪ ਸਾਹਮਣੇ ਕਿਸਾਨਾਂ ਨੇ ਲਾਇਆ ਧਰਨਾ
ਇਨ੍ਹਾਂ ਧਰਨਾ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਸੂਬੇ ਅੰਦਰੋਂ ਅੰਬਾਨੀ ਤੇ ਅਡਾਨੀ ਵਰਗੇ ਲੋਕਾਂ ਨੂੰ ਮੁਨਾਫਾ ਨਹੀਂ ਕਮਾਉਣ ਦੇਣਗੇ ਤੇ ਉਨ੍ਹਾਂ ਦੇ ਕਾਰੋਬਾਰ ਅੱਗੇ ਉਹ ਇਸੇ ਤਰ੍ਹਾਂ ਧਰਨੇ ਲਗਾ ਕੇ ਰੱਖਣਗੇ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹੁਣ ਕਿਸਾਨਾਂ ਦੇ ਧਰਨਿਆਂ ਦੇ ਵਿੱਚ ਜ਼ਿਆਦਾਤਰ ਨੌਜਵਾਨ ਦਿਖਣ ਲੱਗੇ ਹਨ। ਇਸ ਨਾਲ ਕਿਸਾਨਾਂ ਦੇ ਹੌਸਲੇ ਹੋਰ ਦ੍ਰਿੜ੍ਹ ਹੋ ਰਹੇ ਹਨ ਤੇ ਉਹ ਕੇਂਦਰ ਸਰਕਾਰ ਨੂੰ ਘੇਰਨ ਦੀ ਹੁਣ ਇਹ ਲੜਾਈ ਤੇਜ਼ ਕਰ ਦੇਣਗੇ।