ਪੰਜਾਬ

punjab

ETV Bharat / city

ਤਿਉਹਾਰਾਂ ਦੇ ਸੀਜ਼ਨ 'ਚ ਸਿਹਤ ਵਿਭਾਗ ਮੁਸਤੈਦ - ਸਿਹਤ ਵਿਭਾਗ

ਲਹਿਰਾਗਾਗਾ ਦੇ ਕਸਬਾ ਮੁਨਕ ਵਿਖੇ ਕਈ ਦੁਕਾਨਾਂ 'ਤੇ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਸੈਂਪਲ ਭਰੇ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇ ਸੈਂਪਲ ਫੇਲ੍ਹ ਹੋ ਜਾਂਦੇ ਹਨ ਤਾਂ ਵਿਭਾਗ ਵੱਲੋਂ ਕਰਵਾਈ ਕੀਤੀ ਜਾਵੇਗੀ।

ਤਿਉਹਾਰਾਂ ਦੇ ਸੀਜ਼ਨ 'ਚ ਸਿਹਤ ਵਿਭਾਗ ਮੁਸਤੈਦ
ਤਿਉਹਾਰਾਂ ਦੇ ਸੀਜ਼ਨ 'ਚ ਸਿਹਤ ਵਿਭਾਗ ਮੁਸਤੈਦ

By

Published : Oct 13, 2020, 7:19 PM IST

ਸੰਗਰੂਰ: ਤਿਉਹਾਰਾਂ ਦੇ ਸੀਜ਼ਨ 'ਚ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇ ਨਜ਼ਰ ਸਿਹਤ ਵਿਭਾਗ ਦੀ ਟੀਮ ਨੇ ਲਹਿਰਾਗਾਗਾ ਦੇ ਕਸਬਾ ਮੁਨਕ ਵਿਖੇ ਕਈ ਦੁਕਾਨਾਂ 'ਤੇ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਭਰੇ ਹਨ। ਟੀਮ ਮੁਖੀ ਡਾ. ਸੰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਇਹ ਮੁਹਿੰਮ ਦੀਵਾਲੀ ਤੱਕ ਜਾਰੀ ਰਹੇਗੀ।

ਤਿਉਹਾਰਾਂ ਦੇ ਸੀਜ਼ਨ 'ਚ ਸਿਹਤ ਵਿਭਾਗ ਮੁਸਤੈਦ

ਸ਼ਹਿਰ 'ਚ ਹਲਵਾਈ, ਕਰਿਆਣੇ ਦੀਆਂ ਕਈ ਦੁਕਾਨਾਂ 'ਚ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਨਮੂਨੇ ਲੈ ਕੇ ਲੈਬੋਰਟਰੀ ਨੂੰ ਭੇਜੇ ਗਏ ਹਨ। ਰਿਪੋਰਟ ਆਉਣ ਤੋਂ ਬਾਅਦ ਜਿਨ੍ਹਾਂ ਦੇ ਸੈਂਪਲ ਫੇਲ੍ਹ ਹੋਣਗੇ ਉਨ੍ਹਾਂ ਦੁਕਾਨਦਾਰਾਂ 'ਤੇ ਕਾਰਵਾਈ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਇਲਾਕੇ 'ਚ ਜਦੋਂ ਸੈਂਪਲ ਭਰਣ ਲਈ ਸਿਹਤ ਵਿਭਾਗ ਦੀ ਟੀਮ ਪਹੁੰਚੀ ਤਾਂ ਉਸ ਮੌਕੇ ਦੁਕਾਨਦਾਰਾਂ 'ਚ ਹਫੜਾ ਦਫੜੀ ਮੱਚ ਗਈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇ ਸੈਂਪਲ ਫੇਲ੍ਹ ਹੋ ਜਾਂਦੇ ਹਨ ਤਾਂ ਵਿਭਾਗ ਵੱਲੋਂ ਕਰਵਾਈ ਕੀਤੀ ਜਾਵੇਗੀ।

ABOUT THE AUTHOR

...view details