ਮਲੇਰਕੋਟਲਾ: ਸੂਬੇ ਅੰਦਰ ਪੰਜਾਬ ਪੁਲਿਸ ਸਖ਼ਤੀ ਨਾਲ ਲੋਕਾਂ ਤੋਂ ਕਰਫਿਊ ਦਾ ਪਾਲਣ ਕਰਵਾ ਰਹੀ ਹੈ। ਇਸ ਦੇ ਲਈ ਪੰਜਾਬ ਪੁਲਿਸ ਦਿਨ ਰਾਤ ਸੜਕਾਂ 'ਤੇ ਖੜੀ ਆਪਣੀ ਡਿਊਟੀ ਕਰ ਰਹੀ ਹੈ। ਸਰਕਾਰ ਤੇ ਪੁਲਿਸ ਵੱਲੋਂ ਲੋਕਾਂ ਨੂੰ ਘਰ 'ਚ ਰਹਿਣ ਤੇ ਘਰੋਂ ਬਾਹਰ ਨਾ ਆਉਣ ਲਈ ਬੇਨਤੀ ਕੀਤੀ ਜਾ ਰਹੀ ਹੈ।
ਕੋਰੋਨਾ ਵਾਇਰਸ ਦੇ ਚਲਦੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਨਾਕੇ 'ਤੇ ਤੈਨਾਤ ਮੁਲਾਜ਼ਮਾਂ ਦੀ ਵੀ ਮੈਡੀਕਲ ਜਾਂਚ ਕਰਵਾਈ ਗਈ ਤਾਂ ਜੋ ਉਨ੍ਹਾਂ ਦੀ ਸਿਹਤ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ। ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਵਿੱਚ ਨਾਕੇ ਦੌਰਾਨ ਖੜ੍ਹੇ ਪੁਲਿਸ ਮੁਲਾਜ਼ਮਾਂ ਦਾ ਮਾਹਿਰ ਡਾਕਟਰਾਂ ਵੱਲੋਂ ਚੈੱਕਅਪ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਮੁਲਾਜ਼ਮ ਦੀ ਸਿਹਤ ਠੀਕ ਨਹੀਂ ਹੈ ਤਾਂ ਉਨ੍ਹਾਂ ਨੂੰ ਘਰ ਬੈਠਣ ਦੀ ਸਲਾਹ ਦਿੱਤੀ ਜਾ ਰਹੀ ਹੈ।