ਪੰਜਾਬ

punjab

ETV Bharat / city

ਦੀਵਾਲੀ ਮੌਕੇ ਮਲੇਰਕੋਟਲਾ 'ਚ ਨਜ਼ਰ ਆਈ ਆਪਸੀ ਭਾਈਚਾਰਕ ਸਾਂਝ - ਆਪਸੀ ਭਾਈਚਾਰੇ ਦੀ ਅਨੋਖੀ ਮਿਸਾਲ

ਸੰਗਰੂਰ ਦੇ ਮਲੇਰਕੋਟਲਾ 'ਚ ਦੀਵਾਲੀ ਦੇ ਤਿਉਹਾਰ ਮੌਕੇ ਹਿੰਦੂ-ਮੁਸਲਿਮ ਭਾਈਚਾਰੇ ਦੀ ਆਪਸੀ ਸਾਂਝ ਵੇਖਣ ਨੂੰ ਮਿਲੀ। ਇੱਥੇ ਦੀਵਾਲੀ ਦੇ ਤਿਉਹਾਰ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਦੀਵੇ ਅਤੇ ਹੋਰਨਾਂ ਸਜਾਵਟੀ ਸਮਾਨ ਦੀਆਂ ਦੁਕਾਨਾਂ ਵੀ ਸਜਾਈਆਂ ਗਈਆਂ ਹਨ। ਇਸ ਦੌਰਾਨ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕ ਇਥੇ ਖ਼ਰੀਦਦਾਰੀ ਕਰਦੇ ਨਜ਼ਰ ਆਏ।

ਫੋਟੋ

By

Published : Oct 27, 2019, 12:01 AM IST

ਸੰਗਰੂਰ : ਮਲੇਰਕੋਟਲਾ ਸ਼ਹਿਰ 'ਚ ਤਿਉਹਾਰਾਂ ਮੌਕੇ ਹਮੇਸ਼ਾ ਹੀ ਆਪਸੀ ਭਾਈਚਾਰੇ ਦੀ ਮਿਸਾਲ ਵੇਖਣ ਨੂੰ ਮਿਲਦੀ ਹੈ। ਇਸ ਵਾਰ ਵੀ ਦੀਵਿਆਂ ਦੇ ਤਿਉਹਾਰ ਦੀਵਾਲੀ ਮੌਕੇ ਇੱਥੇ ਆਪਸੀ ਭਾਈਚਾਰੇ ਦੀ ਮਿਸਾਲ ਵੇਖਣ ਨੂੰ ਮਿਲੀ।

ਜਿੱਥੇ ਹਿੰਦੂ ਅਤੇ ਸਿੱਖ ਭਾਈਚਾਰੇ ਵੱਲੋਂ ਦੀਵਾਲੀ ਮੌਕੇ ਬਜ਼ਾਰਾਂ ਵਿੱਚ ਖ਼ੂਬ ਖ਼ਰੀਦਦਾਰੀ ਕੀਤੀ ਜਾ ਰਹੀ ਹੈ, ਉੱਥੇ ਹੀ, ਦੂਜੇ ਪਾਸੇ ਦੀਵੇ ਅਤੇ ਹੋਰਨਾਂ ਸਜਾਵਟ ਦਾ ਸਮਾਨ ਤਿਆਰ ਕਰਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਦੁਕਾਨਾਂ ਸਜਾਈਆਂ ਹਨ।

ਵੇਖੋ ਵੀਡੀਓ

ਇਹ ਵੀ ਪੜ੍ਹੋ :ਚਾਈਨੀਜ਼ ਲੜੀਆਂ ਕਾਰਨ ਧੁੰਧਲਾ ਪਿਆ ਘੁਮਿਆਰਾਂ ਦਾ ਕਾਰੋਬਾਰ

ਭਾਈਚਾਰਾ ਜਿੱਥੇ ਇੱਕ ਭਾਈਚਾਰੇ ਦੇ ਲੋਕਾਂ ਵੱਲੋਂ ਖੂਬ ਖ਼ਰੀਦਦਾਰੀ ਕੀਤੀ ਜਾ ਰਹੀ ਹੈ, ਉੱਥੇ ਹੀ ਮੁਸਲਿਮ ਭਾਈਚਾਰੇ ਵੱਲੋਂ ਦੀਪਾਵਲੀ ਦੇ ਮੌਕੇ 'ਤੇ ਦੁਕਾਨਾਂ ਸਜਾਈਆਂ ਗਈਆਂ ਹਨ। ਦੱਸਣਯੋਗ ਹੈ ਕਿ ਮਲਾਲਾ ਵਿਖੇ ਈਦ ਦੇ ਤਿਉਹਾਰ ਵੇਲੇ ਹਿੰਦੂ ਅਤੇ ਸਿੱਖ ਭਾਈਚਾਰੇ ਵੱਲੋਂ ਵੀ ਦੁਕਾਨਾਂ ਸਜਾਈਆਂ ਜਾਂਦੀਆਂ ਹਨ ਅਤੇ ਮੁਸਲਿਮ ਭਾਈਚਾਰੇ ਦੇ ਲੋਕ ਖ਼ਰੀਦਦਾਰੀ ਕਰਨ ਆਉਂਦੇ ਹਨ। ਅਜਿਹੇ ਵਿੱਚ, ਇਹ ਆਪਸੀ ਭਾਈਚਾਰੇ ਦੀ ਅਨੋਖੀ ਮਿਸਾਲ ਪੇਸ਼ ਕਰਦੇ ਹਨ।

ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਥਾਨਕ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਬੇਹਦ ਖੁਸ਼ੀ ਹੁੰਦੀ ਹੈ ਜਦ ਹੋਰਨਾਂ ਭਾਈਚਾਰੇ ਦੇ ਲੋਕ ਉਨ੍ਹਾਂ ਦੇ ਤਿਉਹਾਰਾਂ ਮੌਕੇ ਆਪੋ-ਆਪਣਾ ਹਿੱਸਾ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਵੱਖ-ਵੱਖ ਧਰਮਾਂ ਦੇ ਲੋਕ ਇੱਕਠੇ ਰਹਿੰਦੇ ਹਨ ਅਤੇ ਸਾਰੇ ਹੀ ਤਿਉਹਾਰ ਇੱਕਠੇ ਰੱਲ-ਮਿਲ ਕੇ ਮਨਾਉਂਦੇ ਹਨ। ਅਜਿਹਾ ਸਮਾਜਿਕ ਤੌਰ 'ਤੇ ਆਪਸੀ ਭਾਈਚਾਰੇ ਦੀ ਮਿਸਾਲ ਨੂੰ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਹੀ ਧਰਮਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਰੱਲ-ਮਿਲ ਕੇ ਰਹਿਣਾ ਚਾਹੀਦਾ ਹੈ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਹੋ ਸਕੇ।

ABOUT THE AUTHOR

...view details